25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)—ਕੇਦਰੀ ਗੋਇੰਦਵਾਲ ਜੇਲ੍ਹ ਵਿਚ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਇਸ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 21 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਬਾਲਕ ਨਾਥ ਮੰਦਰ ਰਵਿੰਦਰਾ ਕਾਲੋਨੀ ਜ਼ਿਲ੍ਹਾ ਲੁਧਿਆਣਾ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ।

ਅਜੀਤ ਡੈਸਕ 25-10-2026
ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)—ਕੇਦਰੀ ਗੋਇੰਦਵਾਲ ਜੇਲ੍ਹ ਵਿਚ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਇਸ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 21 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਬਾਲਕ ਨਾਥ ਮੰਦਰ ਰਵਿੰਦਰਾ ਕਾਲੋਨੀ ਜ਼ਿਲ੍ਹਾ ਲੁਧਿਆਣਾ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਾਂਗੇ - ਪ੍ਰੋ. ਹਰਪ੍ਰੀਤ ਕੋਟ ਅਗਲੀ ਖ਼ਬਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।