25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

‘ਆਪ’ ਇੰਚਾਰਜ ਜੱਸਾ ਪੱਟੀ ਵਲੋਂ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਭੱਠ ਸਾਹਿਬ ਤੱਕ ਨਵੀਂ ਸੜਕ ਲੋਕ ਅਰਪਣ

ਪੱਟੀ, 24 ਅਕਤੂਬਰ ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਆਮ ਆਦਮੀ ਪਾਰਟੀ ਦੇ ਪੱਟੀ ਤੋਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਪੱਟੀ ਵਿਚ ਰੁਕੇ ਹੋਏ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹ ਸ਼ਨੀਵਾਰ ਨੂੰ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਬਾਬਾ ਬਿਧੀ ਚੰਦ ਜੀ, ਭੱਠ ਸਾਹਿਬ ਤੱਕ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਸੜਕ ਦਾ ਉਦਘਾਟਨ ਕਰਦੇ ਹੋਏ ਜਸਕੰਵਰ ਸਿੰਘ ਜੱਸਾ ਪੱਟੀ, ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ। ਤਸਵੀਰ - ਕਾਲੇਕੇ ? 25-10-2026
ਪੱਟੀ, 24 ਅਕਤੂਬਰ ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਆਮ ਆਦਮੀ ਪਾਰਟੀ ਦੇ ਪੱਟੀ ਤੋਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਪੱਟੀ ਵਿਚ ਰੁਕੇ ਹੋਏ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹ ਸ਼ਨੀਵਾਰ ਨੂੰ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਬਾਬਾ ਬਿਧੀ ਚੰਦ ਜੀ, ਭੱਠ ਸਾਹਿਬ ਤੱਕ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਵੀਂ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਪੱਟੀ ਦੇ ਸਰਬਪੱਖੀ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਉਨ੍ਹਾਂ ਨੇ ਬੱਸ ਅੱਡੇ ਤੋਂ ਲਾਹੌਰ ਰੋਡ ਰੇਲਵੇ ਫਾਟਕ ਤੱਕ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਜਲਦੀ ਮੁਕੰਮਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਠੇਕੇਦਾਰ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਗੁਣਵੱਤਾ ਵਾਲੀ ਸਮੱਗਰੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ । ਇਸ ਮੌਕੇ ਇੰਦਰਜੀਤ ਸਿੰਘ ਗਿੱਲ ਚੂਸਲੇਵੜ, ਕੌਂਸਲਰ ਕੰਵਲਪ੍ਰੀਤ ਸਿੰਘ ਗਿੱਲ, ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ, ਵਿਨੋਦ ਕੁਮਾਰ ਖੰਨਾ, ਕੌਂਸਲਰ ਸੁਖਨਿੰਦਰ ਸਿੰਘ ਸੇਖੋਂ, ਇੰਦਰਜੀਤ ਸਿੰਘ ਲਾਡਾ, ਰਵੀ ਧਾਮੀ, ਪ੍ਰਿੰਨੇ ਪ੍ਰਭਾਕਰ, ਸੋਹਨ ਲਾਲ, ਰਾਜੀਵ ਗੱਬਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੂਰੀ ਸ਼ਾਨੋ-ਸ਼ੌਕਤ ਨਾਲ ਹੋਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ - ਰਜਿੰਦਰ ਕੌਰ ਅਗਲੀ ਖ਼ਬਰ ਕਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਾਧੂ ਚਾਰਜ ਮਿਲਣ ’ਤੇ ਅਧਿਆਪਕਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।