ਪਿੰਡ ਰਤਨਗੜ੍ਹ ਦੀ ਪੰਚਾਇਤ ਸਤਿੰਦਰਜੀਤ ਛੱਜਲਵੱਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਹੋਈ ਸ਼ਾਮਿਲ
ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਨੇੜ੍ਹਲੇ ਪਿੰਡ ਰਤਨਗੜ੍ਹ ਦੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਰਪੰਚ ਜਸਕਰਨਦੀਪ ਸਿੰਘ, ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ ਮੈਬਰ, ਸੁਖਚੈਨ ਸਿੰਘ, ਦਰਸ਼ਨ ਸਿੰਘ, ਪਰਸਨ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੋਬਨਜੀਤ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਹਰੀ ਸਿੰਘ, ਗੁਰਮੀਤ ਸਿੰਘ ਨੇ ਕਿਹਾ ਕਿ ਜਿੱਥੇ ਉਹ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਨ, ਉੱਥੇ ਹੀ ਉਹ ਛੱਜਲਵੱਡੀ ਵਲੋਂ ਹਲਕੇ ਦੇ ਲੋਕਾਂ ਨਾਲ ਮਿਲ ਮਿਲਾਪ ਨੂੰ ਵੇਖਦੇ ਹੋਏ ਉਨ੍ਹਾਂ ਸਤਿੰਦਰ ਨਾਲ ਚੱਲਣ ਦਾ ਮਨ ਬਣਾਇਆ ਹੈ।
ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਨੇੜ੍ਹਲੇ ਪਿੰਡ ਰਤਨਗੜ੍ਹ ਦੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਰਪੰਚ ਜਸਕਰਨਦੀਪ ਸਿੰਘ, ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ ਮੈਬਰ, ਸੁਖਚੈਨ ਸਿੰਘ, ਦਰਸ਼ਨ ਸਿੰਘ, ਪਰਸਨ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੋਬਨਜੀਤ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਹਰੀ ਸਿੰਘ, ਗੁਰਮੀਤ ਸਿੰਘ ਨੇ ਕਿਹਾ ਕਿ ਜਿੱਥੇ ਉਹ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਨ, ਉੱਥੇ ਹੀ ਉਹ ਛੱਜਲਵੱਡੀ ਵਲੋਂ ਹਲਕੇ ਦੇ ਲੋਕਾਂ ਨਾਲ ਮਿਲ ਮਿਲਾਪ ਨੂੰ ਵੇਖਦੇ ਹੋਏ ਉਨ੍ਹਾਂ ਸਤਿੰਦਰ ਨਾਲ ਚੱਲਣ ਦਾ ਮਨ ਬਣਾਇਆ ਹੈ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਚਾਇਤ ਦੇ ਨੁੰਮਾਇੰਦਿਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਹਰ ਪੱਧਰ ’ਤੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਸਾਰਿਆਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ, ਵਿਕਾਸ ਕਾਰਜਾਂ ਨੂੰ ਗਤੀ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੰਚਾਇਤ ਦੇ ਨੁੰਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਉਹ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਪਿੰਡ ਰਤਨਗੜ੍ਹ ਦੀ ਪੰਚਾਇਤ ਦੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਨੂੰ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਦੇ ਨੁੰਮਾਇੰਦਿਆਂ ਨੇ ਪਾਰਟੀ ਨਾਲ ਮਿਲ ਕੇ ਕੰਮ ਕਰਨ ਅਤੇ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮਸਲਿਆਂ ਨੂੰ ਅੱਗੇ ਲਿਆਉਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪਿੰਡ ਰਤਨਗੜ੍ਹ ਦੇ ਮੁਹਤਬਰਾਂ ਤੋਂ ਇਲਾਵਾ ਕੁਲਦੀਪ ਸਿੰਘ ਛੱਜਲਵੱਡੀ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਚੇਅ. ਨਿਸ਼ਾਨ ਸਿੰਘ ਮੁਗਲਾਣੀ, ਜਥੇਦਾਰ ਰਾਮ ਸਿੰਘ ਨਾਗੋਕੇ, ਸੁਰਜੀਤ ਸਿੰਘ ਕੰਗ ਪ੍ਰਧਾਨ ਬਾਬਾ ਬਕਾਲਾ ਸਾਹਿਬ, ਸਾਹਿਬ ਸਿੰਘ ਛੱਜਲਵੱਡੀ, ਕਵਲਜੀਤ ਸਿੰਘ ਨਾਗੋਕੇ ਤੇ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ।