26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਝੋਨੇ ਦੀ ਖ੍ਰੀਦ ਬੰਦ ਹੋਣ ਕਰਕੇ ਆੜ੍ਹਤੀਆਂ ਨੇ ਖਡੂਰ ਸਾਹਿਬ ’ਚ ਕੀਤਾ ਚੱਕਾ ਜਾਮ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ੍ਰੀਦ ਬੰਦ ਕਰ ਦੇਣ ਨਾਲ ਮੰਡੀਆਂ ਵਿਚ ਵਿਕਣ ਲਈ ਆਏ ਝੋਨੇ ਦੇ ਅੰਬਾਰ ਲੱਗੇ ਹਨ, ਜਿਸ ਕਾਰਨ ਆੜ੍ਹਤੀਆਂ ਨੇ ਕਿਸਾਨ ਯੂਨੀਅਨਾਂ ਦੇ ਸਮਰਥਨ ਨਾਲ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਵਿਚ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੱਧ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਦਿਆਲ ਸਿੰਘ ਮੀਆਂਵਿੰਡ, ਸਤਨਾਮ ਸਿੰਘ ਖੋਜਕੀਪੁਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਮੁਖਤਾਰ ਸਿੰਘ ਮੱਲਾ, ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਖਡੂਰ ਸਾਹਿਬ ਦੇ ਪ੍ਰਧਾਨ ਪਲਵਿੰਦਰ ਸਿੰਘ, ਦਿਲਬਾਗ ਸਿੰਘ ਰਾਮਪੁਰੀਆ, ਪ੍ਰੇਮ ਸਿੰਘ ਮੁਗਲਾਣੀ ਪ੍ਰਿਤਪਾਲ ਸਿੰਘ ਖਡੂਰ ਸਾਹਿਬ, ਗੁਰਜੰਟ ਸਿੰਘ ਰਾਮਪੁਰ ਨੇ ਕਿਹਾ ਕਿ ਜਿੰਨਾ ਚਿਰ ਦਾਣਾ ਮੰਡੀ ਖਡੂਰ ਸਾਹਿਬ ਵਿਚ ਖ਼ਰੀਦ ਸ਼ੁਰੂ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ, ਕੁਝ ਘੰਟਿਆਂ ਬਾਅਦ ਖ਼ਰੀਦ ਸ਼ੁਰੂ ਹੋਣ ’ ਤੇ ਧਰਨਾ ਸਮਾਪਤ ਕਰ ਦਿੱਤਾ ਗਿਆ।

ਅਜੀਤ ਡੈਸਕ 26-10-2026
ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ੍ਰੀਦ ਬੰਦ ਕਰ ਦੇਣ ਨਾਲ ਮੰਡੀਆਂ ਵਿਚ ਵਿਕਣ ਲਈ ਆਏ ਝੋਨੇ ਦੇ ਅੰਬਾਰ ਲੱਗੇ ਹਨ, ਜਿਸ ਕਾਰਨ ਆੜ੍ਹਤੀਆਂ ਨੇ ਕਿਸਾਨ ਯੂਨੀਅਨਾਂ ਦੇ ਸਮਰਥਨ ਨਾਲ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਵਿਚ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੱਧ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਦਿਆਲ ਸਿੰਘ ਮੀਆਂਵਿੰਡ, ਸਤਨਾਮ ਸਿੰਘ ਖੋਜਕੀਪੁਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਮੁਖਤਾਰ ਸਿੰਘ ਮੱਲਾ, ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਖਡੂਰ ਸਾਹਿਬ ਦੇ ਪ੍ਰਧਾਨ ਪਲਵਿੰਦਰ ਸਿੰਘ, ਦਿਲਬਾਗ ਸਿੰਘ ਰਾਮਪੁਰੀਆ, ਪ੍ਰੇਮ ਸਿੰਘ ਮੁਗਲਾਣੀ ਪ੍ਰਿਤਪਾਲ ਸਿੰਘ ਖਡੂਰ ਸਾਹਿਬ, ਗੁਰਜੰਟ ਸਿੰਘ ਰਾਮਪੁਰ ਨੇ ਕਿਹਾ ਕਿ ਜਿੰਨਾ ਚਿਰ ਦਾਣਾ ਮੰਡੀ ਖਡੂਰ ਸਾਹਿਬ ਵਿਚ ਖ਼ਰੀਦ ਸ਼ੁਰੂ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ, ਕੁਝ ਘੰਟਿਆਂ ਬਾਅਦ ਖ਼ਰੀਦ ਸ਼ੁਰੂ ਹੋਣ ’ ਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਿੰਘ ਖਡੂਰ ਸਾਹਿਬ, ਸਕੱਤਰ ਸਿੰਘ, ਸਤਨਾਮ ਸਿੰਘ ਆਲਮਪੁਰ, ਗੁਰਮੇਜ ਸਿੰਘ, ਨਰਿੰਦਰ ਕੁਮਾਰ, ਸਰਮਾ, ਹੀਰਾ ਸਿੰਘ ਮੁਗਲਾਣੀ, ਦਿਲਾਵਰ ਸਿੰਘ, ਦਸਮੇਸ਼ ਸਿੰਘ, ਰਾਜਮਿੰਦਰ ਸਿੰਘ ਮੀਆਂਵਿੰਡ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਮੀਆਂਵਿੰਡ, ਗੁਰਪਾਲ ਸਿੰਘ ਆਦਿ ਤੋਂ ਇਲਾਵਾ ਪੱਲੇਦਾਰ ਅਤੇ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਸੁਣਾਇਆ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ, 7 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।