ਖ਼ਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਵਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ।
ਅਜੀਤ ਡੈਸਕ
26-10-2026