28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 27 ਅਕਤੂਬਰ (ਇਕਬਾਲ ਸਿੰਘ ਸੋਢੀ)–ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਤੋਂ ਗੁਰੇਜ਼ ਕਰਨ।

ਅਜੀਤ ਡੈਸਕ 28-10-2026
ਤਰਨ ਤਾਰਨ, 27 ਅਕਤੂਬਰ (ਇਕਬਾਲ ਸਿੰਘ ਸੋਢੀ)–ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਗੰਭੀਰ ਰੂਪ ਵਿਚ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਫ਼ਸਲ ਲਈ ਲਾਹੇਵੰਦ ਮਿੱਤਰ ਕੀੜੇ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ । ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਮਿਸ਼ਨ ਆਫ ਏਅਰ ਕੁਆਲਟੀ ਮੈਨੇਜ਼ਮੈਂਟ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਦਿੱਤੇ ਗਏ ਸਖ਼ਤ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਸੈਟੇਲਾਈਟ ਰਾਹੀਂ ਵੀ ਪਰਾਲੀ ਸਾੜਣ ਵਾਲੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਜਾਵੇਗੀ, ਮੌਕੇ ’ਤੇ ਹੀ ਚਲਾਨ ਕੱਟੇ ਜਾਣਗੇ ਅਤੇ ਜ਼ਮੀਨ ਦੇ ਮਾਲ ਰਿਕਾਰਡ ਵਿੱਚ ‘ਰੈੱਡ ਐਂਟਰੀ’ ਵੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਨ-ਸੀਟੂ ਤਕਨੀਕਾਂ ਤਹਿਤ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਮਲਚਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਦੇ ਅੰਦਰ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਐਕਸ-ਸੀਟੂ ਤਕਨੀਕਾਂ ਰਾਹੀਂ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ।
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 5 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕਰਕੇ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।