30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 30-10-2026
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਗਸ਼ਤ ਦੌਰਾਨ ਹੋਲੀ ਸਿਟੀ ਤਰਨ ਤਾਰਨ ਤੋਂ ਰਿਸ਼ਬ ਉਰਫ ਰਿਸ਼ੂ ਪੁੱਤਰ ਦਲੀਪ ਕੁਮਾਰ ਵਾਸੀ ਨੇੜੇ ਪੁਲਿਸ ਲਾਈਨ ਤਰਨ ਤਾਰਨ, ਜੋਬਨਦੀਪ ਸਿੰਘ ਉਰਫ ਜੋਤ ਪੁੱਤਰ ਅਮਰੀਕ ਸਿੰਘ ਵਾਸੀ ਗਲੀ ਵਾਲੀਏ ਵਾਲੀ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਰੂੜੀਵਾਲਾ ਵਿਖੇ ਨਾਕਾਬੰਦੀ ਦੌਰਾਨ ਦਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੱਤੀ ਸਹਿਜਰੇ ਕੀ ਚੋਹਲਾ ਸਾਹਿਬ ਨੂੰ ਇਕ ਕੈਨ ਪਲਾਸਟਿਕ ਸਮੇਤ ਕਾਬੂ ਕਰਕੇ ਕੈਨ ਵਿਚੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿ ਪਾਰਟੀ ਸਮੇਤ ਸੂਆ ਪੱਟੜੀ ਪਿੰਡ ਨੌਰੰਗਾਬਾਦ ਤੋਂ ਹੈਰੋਇਨ ਦਾ ਸੇਵਨ ਕਰਦਿਆਂ ਜਸ਼ਨਪ੍ਰੀਤ ਸਿੰਘ ਉਰਫ ਗਹਿਰੀ ਪੁੱਤਰ ਨਰਿੰਦਰ ਸਿੰਘ ਵਾਸੀ ਰੈਸ਼ੀਆਣਾ ਨੂੰ ਗਿ੍ਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਵਲੋਂ ਪੱਟੀ ਰੋਡ ਕੁੱਲਾ ਤੋਂ ਗਸ਼ਤ ਦੌਰਾਨ ਹਰਜੀਤ ਕੌਰ ਪਤਨੀ ਪ੍ਰਤਾਪ ਸਿੰਘ ਵਾਸੀ ਕੁੱਲਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਤੋਂ ਤਰਸੇਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਖਾਲੜਾ ਅਤੇ ਕਾਲਾ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਾੜੀਉਧੋਕੇ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਮੁੱਖ ਸਿਪਾਹੀ ਨਿਰਮਲਜੀਤ ਸਿੰਘ ਨੇ ਆਈ.ਟੀ.ਆਈ. ਸਰਹਾਲੀ ਦੀ ਬੈਕਸਾਈਡ ਤੋ ਗਸ਼ਤ ਦੌਰਾਨ ਗੁਰਭੇਜ ਸਿੰਘ ਉਰਫ ਭੇਜੂ ਪੁੱਤਰ ਕਸ਼ਮੀਰ ਸਿੰਘ ਵਾਸੀ ਸੇਰੋ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਡਿਫੈਂਸ ਡਰੇਨ ਟੀ-ਪੁਆਇੰਟ ਪਿੰਡ ਚੀਮਾ ਨਜ਼ਦੀਕ ਤੋਂ ਜਗਬੀਰ ਸਿੰਘ ਉਰਫ ਜੱਗੂ ਪੁੱਤਰ ਬਲਬੀਰ ਸਿੰਘ ਵਾਸੀ ਮਾਣਕਪੁਰਾ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਗਿ੍ਫਤਾਰ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਇਕ ਏਕੜ ਵਿਚ ਫ਼ੈਲਿਆ ਤਿੰਨ ਮੰਜ਼ਿਲਾ ਭਵਨ ਹੁਨਰ ਵਿਕਾਸ, ਸਿਖਲਾਈ, ਲਾਇਬ੍ਰੇਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਵੇਗਾ ਨਵਾ... ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਨੌਜਵਾਨ ਨਾਲ ਕੁੱਟਮਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।