31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ 5 ਕਿੱਲੋ 32 ਗ੍ਰਾਮ ਹੈਰੋਇਨ ਕੀਤੀ ਬਰਾਮਦ

ਝਬਾਲ, 30 ਅਕਤੂਬਰ (ਸੁਖਦੇਵ ਸਿੰਘ)– ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਪਿੰਡ ਕਲਸ ਵਿਖੇ ਇੱਟਾਂ ਵਾਲੇ ਭੱਠੇ ਨੇੜਿਓਂ 5 ਕਿਲੋ 32ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਹ ਬਰਾਮਦਗੀ ਉਸ ਸਮੇਂ ਹੋਈ ਜਦੋਂ ਬੀ.

ਅਜੀਤ ਡੈਸਕ 31-10-2026
ਝਬਾਲ, 30 ਅਕਤੂਬਰ (ਸੁਖਦੇਵ ਸਿੰਘ)– ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਪਿੰਡ ਕਲਸ ਵਿਖੇ ਇੱਟਾਂ ਵਾਲੇ ਭੱਠੇ ਨੇੜਿਓਂ 5 ਕਿਲੋ 32ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਹ ਬਰਾਮਦਗੀ ਉਸ ਸਮੇਂ ਹੋਈ ਜਦੋਂ ਬੀ.ਐੱਸ.ਐੱਫ. 181 ਬਟਾਲੀਅਨ ਬੀ.ਓ.ਪੀ. ਰਾਜਾਤਾਲ ਦੇ ਕੰਪਨੀ ਕਮਾਂਡਰ ਇੰਸਪੈਕਟਰ ਸੰਜੀਵ ਕੁਮਾਰ ਯਾਦਵ ਵਲੋਂ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖ ਅਫ਼ਸਰ ਐੱਸ.ਆਈ. ਰਾਜ ਕੁਮਾਰ ਨੂੰ ਸੂਚਨਾ ਦਿੱਤੀ ਗਈ ਕਿ ਪਿੰਡ ਕਲਸ ਵਿਖੇ ਇੱਟਾਂ ਵਾਲੇ ਭੱਠੇ ਨੇੜੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਇੱਕ ਸ਼ੱਕੀ ਭਾਰੀ ਪੈਕਟ ਮਿਲਿਆ ਹੈ। ਸੂਚਨਾ ਮਿਲਣ ’ਤੇ ਐੱਸ.ਆਈ. ਰਾਜ ਕੁਮਾਰ ਮੁੱਖ ਅਫ਼ਸਰ ਥਾਣਾ ਸਰਾਏ ਅਮਾਨਤ ਖਾਂ ਵਲੋਂ ਪੁਲਿਸ ਪਾਰਟੀ ਸਮੇਤ ਬੀ.ਓ.ਪੀ. ਰਾਜਾਤਾਲ ਪਹੁੰਚ ਕੇ ਬੀ.ਐੱਸ.ਐੱਫ. ਦੇ ਅਧਿਕਾਰੀਆਂ ਤੋਂ ਉਕਤ ਪੈਕਟ ਆਪਣੇ ਕਬਜ਼ੇ ਵਿਚ ਲਿਆ ਗਿਆ। ਪੈਕਟ ਦੀ ਜਾਂਚ ਕਰਨ ’ਤੇ ਉਸ ਵਿੱਚੋਂ 5 ਪੈਕੇਟ ਬਰਾਮਦ ਹੋਏ, ਜਿਨ੍ਹਾਂ ਵਿਚੋਂ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਉਕਤ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ ਗਈ ਸੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ’ਚ ਮੁੜ ਬਣੇਗੀ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ ਅਗਲੀ ਖ਼ਬਰ ਪਿੰਡ ਕੋਟ ਜਸਪਤ ਵਿਖੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮਹਿਲਾ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।