31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਲਾਲਾਬਾਦ ਦੀਆਂ ਕਬੱਡੀ ਖਿਡਾਰਨਾਂ ਨੇ ਮੀਆਂਵਿੰਡ ਦੀ ਟੀਮ ਨੂੰ ਹਰਾਇਆ

ਸਰਹਾਲੀ ਕਲਾਂ, 30 ਅਕਤੂਬਰ (ਅਜੈ ਸਿੰਘ ਹੁੰਦਲ)- ਲੜਕੀਆਂ ਵੀ ਖੇਡਾਂ ਦੇ ਖੇਤਰ ਵਿਚ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਨਾਲ ਨਵੀਆਂ ਮੱਲਾਂ ਮਾਰ ਰਹੀਆਂ ਹਨ। ਅੱਜ ਖਡੂਰ ਸਾਹਿਬ ਤਹਿਸੀਲ ਦੇ ਪਿੰਡ ਜਲਾਲਾਬਾਦ ਵਿਖੇ ਦਸ਼ਮੇਸ਼ ਐੱਨ.

ਅਜੀਤ ਡੈਸਕ 31-10-2026
ਸਰਹਾਲੀ ਕਲਾਂ, 30 ਅਕਤੂਬਰ (ਅਜੈ ਸਿੰਘ ਹੁੰਦਲ)- ਲੜਕੀਆਂ ਵੀ ਖੇਡਾਂ ਦੇ ਖੇਤਰ ਵਿਚ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਨਾਲ ਨਵੀਆਂ ਮੱਲਾਂ ਮਾਰ ਰਹੀਆਂ ਹਨ। ਅੱਜ ਖਡੂਰ ਸਾਹਿਬ ਤਹਿਸੀਲ ਦੇ ਪਿੰਡ ਜਲਾਲਾਬਾਦ ਵਿਖੇ ਦਸ਼ਮੇਸ਼ ਐੱਨ.ਆਰ.ਆਈ. ਸਪੋਰਟਸ ਕਲੱਬ ਜਲਾਲਾਬਾਦ ਦੀ ਲੜਕੀਆਂ ਦੀ ਕਬੱਡੀ ਟੀਮ ਨੇ ਪਿੰਡ ਮੀਆਂਵਿੰਡ ਦੀ ਲੜਕੀਆਂ ਦੀ ਕਬੱਡੀ ਟੀਮ ਨੂੰ ਇਕ ਰੋਮਾਂਚਕ ਮੁਕਾਬਲੇ ਦੌਰਾਨ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੌਕੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਜੇਤੂ ਟੀਮ ਦੀਆਂ ਖਿਡਾਰਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਵੱਧ ਤੋਂ ਵੱਧ ਮੌਕੇ ਅਤੇ ਉਤਸ਼ਾਹ ਮਿਲਣਾ ਚਾਹੀਦਾ ਹੈ। ਉਨ੍ਹਾਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਲੜਕੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਸੰਤ ਬਾਬਾ ਸੁੱਖਾ ਸਿੰਘ ਵਲੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮਕਸਦ ਤਹਿਤ ਸਰਹਾਲੀ ਵਿਖੇ ਸੰਤ ਬਾਬਾ ਤਾਰਾ ਸਿੰਘ ਸਪੋਰਟਸ ਅਕੈਡਮੀ ਵੀ ਚਲਾਈ ਜਾ ਰਹੀ ਹੈ, ਜਿੱਥੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਲੜਕੀਆਂ ਦੀ ਕਬੱਡੀ ਟੀਮ ਦੀ ਇਸ ਜਿੱਤ ਅਤੇ ਸੰਤ ਬਾਬਾ ਸੁੱਖਾ ਸਿੰਘ ਵਲੋਂ ਕੀਤੇ ਸਨਮਾਨ ਦੀ ਖੇਡ ਪ੍ਰੇਮੀਆਂ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਹਰਪ੍ਰੀਤ ਸਿੰਘ ਬਿੱਲਾ ਮੈਂਬਰ, ਕੋਚ ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਪਾਲੀ, ਕੁਲਦੀਪ ਸਿੰਘ, ਗੁਰਪਬੀਰਪਾਲ ਸਿੰਘ, ਹਰਭੇਜ ਸਿੰਘ, ਪ੍ਰਭਪਾਲ ਸਿੰਘ, ਸੱਜਣ ਸਿੰਘ, ਗਿੰਦਾ ਸਿੰਘ ਤੇ ਹੋਰ ਕਈ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਸਬਸਿਡੀ ਉੱਤੇ ਕਣਕ ਦਾ ਬੀਜ ਦੇਣ ਦੇ ਐਲਾਨ ਖੋਖਲੇ - ਕਿਸਾਨ ਪਰਮਵੀਰ ਸਿੰਘ ਅਗਲੀ ਖ਼ਬਰ 2555 ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ - ਹਰਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।