31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡੀ.ਐੱਸ.ਪੀ. ਵਿਜੀਲੈਂਸ ਕ੍ਰਿਸ਼ਨ ਕੁਮਾਰ ਵਲੋਂ ਆੜ੍ਹਤੀ ਯੂਨੀਅਨ ਨਾਲ ਮੀਟਿੰਗ

ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਦਾਣਾ ਮੰਡੀ ਤਰਨਤਾਰਨ ਵਿਖੇ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀ.

ਦਾਣਾ ਮੰਡੀ ਤਰਨ ਤਾਰਨ ਵਿਖੇ ਆੜ੍ਹਤੀ ਯੂਨੀਅਨ ਨਾਲ ਮੀਟਿੰਗ ਕਰਨ ਸਮੇਂ ਡੀ.ਐੱਸ.ਪੀ.ਵਿਜੀਲੈਸ ਕਿ੍ਸ਼ਨ ਕੁਮਾਰ, ਨਾਲ ਪ੍ਰਧਾਨ ਦਿਲਬਾਗ ਸਿੰਘ ਬਾਠ ਅਤੇ ਹਾਜ਼ਰ ਆੜ੍ਹਤੀ। ਤਸਵੀਰ–ਲਵਲੀ 31-10-2026
ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਦਾਣਾ ਮੰਡੀ ਤਰਨਤਾਰਨ ਵਿਖੇ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀ.ਐੱਸ.ਪੀ.ਵਿਜੀਲੈਂਸ ਕ੍ਰਿਸ਼ਨ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਨ੍ਹਾਂ ਵਲੋਂ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ’ਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੱਚਾ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਅਤੇ ਪੱਕਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇਪਾਲ ਚੌਧਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆੜ੍ਹਤੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ.ਵਿਜੀਲੈਂਸ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ੍ਰੀਦ ਚੱਲ ਰਹੀ ਹੈ, ਇਸ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿਚ ਹੋ ਰਹੀ ਲੁੱਟ ਨੂੰ ਮੱਦੇਨਜਰ ਵਿਜੀਲੈਂਸ ਵਿਭਾਗ ਸਰਗਰਮ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸਾਨਾਂ ਨਾਲ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਅਗਰ ਖ੍ਰੀਦ ਏਜੰਸੀਆਂ ਜਾਂ ਮੰਡੀ ਬੋਰਡ ਦਾ ਕੋਈ ਕਰਮਚਾਰੀ ਉਨ੍ਹਾਂ ਪਾਸੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਹ ਵਿਜੀਲੈਂਸ ਵਿਭਾਗ ਨਾਲ ਸੰਪਰਕ ਕਰੇ ਤਾਂ ਜੋ ਰਿਸ਼ਵਤ ਮੰਗਣ ਵਾਲੇ ਕਰਮਚਾਰੀ ਖਿਲਾਫ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਬਾਠ ਵਲੋਂ ਡੀ.ਐੱਸ.ਪੀ.ਕ੍ਰਿਸ਼ਨ ਕੁਮਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਲਾਲੀ, ਪਵੇਲ ਸਿੰਘ ਪੰਨੂੰ, ਹੰਸ ਰਾਜ ਚੌਧਰੀ, ਗੁਰਿੰਦਰ ਸਿੰਘ ਲਾਲੀ ਚਾਚਾ, ਅਰੁਣ ਕੁਮਾਰ ਗੋਲਡੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆੜ੍ਹਤੀ ਮੌਜੂਦ ਸਨ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸੰਗਰੂਰ ਵਿਖੇ ਸੜਕਾਂ ’ਤੇ ਮਨਾਇਆ ਸੰਘਰਸ਼ੀ ਕਰਵਾਚੌਥ ਅਗਲੀ ਖ਼ਬਰ ਆਰ.ਐਸ.ਐਸ. ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਭਾਜਪਾ ਅਤੇ ਫਿਰਕਾ ਪ੍ਰਸਤ ਤਾਕਤਾਂ ਨੂੰ ਹਰਾਉਣਾ ਜ਼ਰੂਰੀ - ਮੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।