31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਗਮ ਨੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਵਿਖੇੇ ਕਰਵਾਈਆਂ ਗਤੀਵਿਧੀਆਂ

ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ. ਸੈਕੰ.

ਅਜੀਤ ਡੈਸਕ 31-10-2026
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਤਰਨ ਤਾਰਨ ਵਿਖੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਗਮ ਵਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਵਿਚ ਜਮਾਤ ਪਹਿਲੀ ਤੋਂ ਜਮਾਤ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵਿਚ ਵਾਲੀਬਾਲ, ਕੋਨ ਇਕੱਠੀਆਂ ਕਰਨੀਆਂ, ਫੁੱਟਬਾਲ, ਸਵੈ ਰੱਖਿਆ ਵਾਸਤੇ ਕਰਾਟੇ ਆਦਿ ਸ਼ਾਮਿਲ ਸਨ। ਆਈ.ਸੀ.ਟੀ. ਲੈਬ ਵਿਚ ਕਾਮਰਸ ਦੇ ਵਿਦਿਆਰਥੀਆਂ ਲਈ ਬਿਜਨੈਸ ’ਤੇ ਵਿਸ਼ੇਸ਼ ਲੈਕਚਰ ਰੱਖਿਆ ਗਿਆ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਅਲੱਗ–ਅਲੱਗ ਰਾਈਡਸ ਦਾ ਪ੍ਰਬੰਧ ਕੀਤਾ ਗਿਆ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਕ ਵਿਸ਼ੇਸ਼ ਸੈਮੀਨਾਰ ਵਿਚ ਅਧਿਆਪਕਾਂ ਨੂੰ ਏ.ਆਈ. ਨੂੰ ਪ੍ਰਯੋਗ ਕਰਨ ਦੀਆਂ ਵਿਧੀਆਂ ਦੱਸੀਆਂ। ਵਿਦਿਆਰਥੀਆਂ ਨੂੰ ਗੁਰਬਾਣੀ ਦਾ ਸਹੀ ਉਚਾਰਣ ਸਿੱਖਣ ਲਈ ਸੰਥਿਆ ਐਪ ਬਾਰੇ ਵੀ ਦੱਸਿਆ ਗਿਆ। ਵਿਦਿਆਰਥੀਆਂ ਦੇ ਧਾਰਮਿਕ ਗਤੀਵਿਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਨੇ ਯੂ.ਕੇ. ਤੋਂ ਆਈ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਾਂਗਰਸ ਭਵਨ ਤਰਨ ਤਾਰਨ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਦੀ ਵਾਲੀਬਾਲ ਦੀ ਟੀਮ ਦਾ ਯੂਨੀਵਰਸਿਟੀ ਦੇ ਅੰਤਰ ਮੁਕਾਬਲਿਆਂ ਵਿਚ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।