ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਾਂਗਰਸ ਭਵਨ ਤਰਨ ਤਾਰਨ ਵਿਖੇ ਅਹਿਮ ਮੀਟਿੰਗ
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਜ਼ਿਲ੍ਹਾ ਤਰਨ ਤਾਰਨ ਲਈ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਰ
ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਦੀ ਅਗਵਾਈ ਕਰਦੇ ਹੋਏ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨਾਲ ਹਨ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਹੋਰ। ਤਸਵੀਰ: ਲਵਲੀ
31-10-2026
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਜ਼ਿਲ੍ਹਾ ਤਰਨ ਤਾਰਨ ਲਈ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਸੰਬੰਧ ਵਿਚ ਕਾਂਗਰਸ ਭਵਨ ਤਰਨ ਤਾਰਨ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਪਾਰਟੀ ਦੇ ਹਰ ਆਗੂ ਅਤੇ ਵਰਕਰ ਦੀ ਭੂਮਿਕਾ ਅਹਿਮ ਹੋਵੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਸਮੁੱਚੀ ਲੀਡਰਸ਼ਿਪ ਵਲੋਂ ਰੈਲੀ ਦੀਆਂ ਤਿਆਰੀਆਂ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਲਈ ਯੋਜਨਾਬੱਧ ਢੰਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ, ਜ਼ਿਲ੍ਹਾ ਅਹੁਦੇਦਾਰਾਂ, ਮੋਹਰੀ ਜਥੇਬੰਦੀਆਂ ਦੇ ਨੁੰਮਾਇੰਦਿਆਂ ਅਤੇ ਪਾਰਟੀ ਵਰਕਰਾਂ ਨੂੰ ਰੈਲੀ ਦੀਆਂ ਤਿਆਰੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਮੀਟਿੰਗ ਦੌਰਾਨ ਸੰਗਰੂਰ ਰੈਲੀ ਵਿਚ ਜ਼ਿਲ੍ਹਾ ਤਰਨ ਤਾਰਨ ਦੀ ਸ਼ਮੂਲੀਅਤ ਅਤੇ ਆਵਾਜਾਈ ਸਮੇਤ ਹੋਰ ਪ੍ਰਬੰਧਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਰਨਬੀਰ ਸਿੰਘ ਬੁਰਜ, ਲਖਵਿੰਦਰ ਸਿੰਘ ਲੱਕੀ ਪਾਗਲ, ਸੁਖਬੀਰ ਸਿੰਘ ਬਿੱਲੂ ਸ਼ਹੀਦ, ਹਰਪ੍ਰੀਤ ਸਿੰਘ ਸੰਧੂ ਪੱਟੀ, ਅਵਤਾਰ ਸਿੰਘ ਤਨੇਜਾ, ਸੁਖਵਿੰਦਰ ਸਿੰਘ ਸਿੱਧੂ, ਨੌਨਿਹਾਲ ਸਿੰਘ ਕਸੇਲ, ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਦਵਿੰਦਰ ਸਿੰਘ ਵਲਟੋਹਾ, ਗੁਰਮੁਖ ਸਿੰਘ ਸਾਂਢਪੁਰ, ਸੁਖਜੀਤ ਸਿੰਘ, ਪ੍ਰਗਟ ਸਿੰਘ, ਡਾ. ਪ੍ਰਦੀਪ ਕੁਮਾਰ ਲਿਟਲ, ਹੈਪੀ ਸਰਪੰਚ ਬਾਲੇਚੱਕ, ਗੁਰਵਿੰਦਰ ਸਿੰਘ ਬੌਬੀ ਤਖਤੂ ਚੱਕ, ਨਵਰੀਤ ਸਿੰਘ ਜਲੇਵਾਲ, ਡਾ. ਸੁਖਬੀਰ ਸਿੰਘ, ਸਿਮਰਨ ਬਹਿਲਾ ਆਦਿ ਹਾਜ਼ਰ ਸਨ।