01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਿੱਖਾਂ ਦੀ ਕੁਲਨਾਸ਼ ਕਰਨ ਵਾਲਿਆਂ ਦਾ ਗੁਰਧਾਮਾਂ ਵਿਚ ਸਨਮਾਨ ਬੰਦ ਹੋਣਾ ਚਾਹੀਦਾ - ਖਾਲੜਾ ਮਿਸ਼ਨ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ ਬਹਿਲਾ, ਦਲਬੀਰ ਸਿੰਘ ਭੀਲੋਵਾਲ, ਜਥੇਦਾਰ ਨਿਰਮਲ ਸਿੰਘ, ਸੁਖਦੇਵ ਸਿੰਘ ਤਰਨ ਤਾਰਨ ਆਦਿ ਨੇ ਕਿਹਾ ਕਿ ਕਾਂਗਰਸ, ਭਾਜਪਾ, ਆਰ. ਐੱਸ.

ਗੱਲਬਾਤ ਕਰਦੇ ਹੋਏ ਖਾਲੜਾ ਮਿਸ਼ਨ ਆਰਗੇਨਾਈਜਸ਼ਨ ਦੇ ਆਗੂ। ਅਜੀਤ ਤਸਵੀਰ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ ਬਹਿਲਾ, ਦਲਬੀਰ ਸਿੰਘ ਭੀਲੋਵਾਲ, ਜਥੇਦਾਰ ਨਿਰਮਲ ਸਿੰਘ, ਸੁਖਦੇਵ ਸਿੰਘ ਤਰਨ ਤਾਰਨ ਆਦਿ ਨੇ ਕਿਹਾ ਕਿ ਕਾਂਗਰਸ, ਭਾਜਪਾ, ਆਰ.ਐੱਸ.ਐੱਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਸਾਰੇ ਹੀ ਸਿੱਖਾਂ ਉਪਰ ਜੁਲਮ ਕਮਾਉਣ ਵਾਲੇ ਹਨ ਅਤੇ ਇਨ੍ਹਾਂ ਦਾ ਗੁਰਧਾਮਾਂ ਵਿਚ ਸਨਮਾਨ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਦਰਾਂ, ਰਾਜੀਵ ਗਾਂਧੀ, ਨਰਸਿਮਹਾ ਰਾਓ, ਐੱਲ.ਕੇ.ਅਡਵਾਨੀ, ਅਟੱਲ ਬਿਹਾਰੀ ਵਾਜਪਾਈ, ਕੁਲਦੀਪ ਬਰਾੜ, ਕੇ . ਪੀ.ਐਸ.ਗਿੱਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਭਾਰਤ ਰਤਨ, ਪਦਮ ਵਿਭੂਸ਼ਨ, ਪਦਮ ਭੂਸ਼ਨ, ਪਦਮ ਸ਼੍ਰੀ ਸਨਮਾਨ ਤੁਰੰਤ ਵਾਪਸ ਲਏ ਜਾਣ ਅਤੇ ਫੌਜੀ ਹਮਲੇ, ਨਵੰਬਰ 1984 ਸਿੱਖ ਕਤਲੇਆਮ, ਪੰਜਾਬ ਵਿਚ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਕੀਤੀ ਜਾ ਰਹੀ ਕੁਲਨਾਸ਼ ਦੀ ਨਿਰਪੱਖ ਪੜ੍ਹਤਾਲ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਸੀਟੂ ਵਲੋਂ 3 ਨੂੰ ਧੂਰੀ ਵਿਖੇ ਹੋਣ ਵਾਲੀ ਰੈਲੀ ਮਾਨ ਸਰਕਾਰ ਦੇ ਭਰਮ-ਭੁਲੇਖੇ ਦੂਰ ਕਰ ਦੇਵੇਗੀ - ਮਨਰੇਗਾ ਮਜ਼ਦੂਰ ਯੂਨੀਅਨ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਦੀ ਮਿਸਾਲ ਬਣਿਆ ਪਿੰਡ ਸਭਰਾ ਦਾ ਅਗਾਂਹਵਧੂ ਕਿਸਾਨ ਰਛਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।