01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਾਬੰਦੀ ਦੇ ਬਾਵਜੂਦ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਪੁਲਿਸ ਵਲੋਂ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ - ਐੱਸ.ਐੱਸ.ਪੀ.

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ 12 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐੱਸ.ਐੱਸ.ਪੀ. ਸੁਰਿੰਦਰ ਲਾਂਬਾ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ 12 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਵਿਖੇ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜੱਬੋਵਾਲ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਭੂਮੀ ਅਤੇ ਜਲ ਸੰਭਾਲ ਮਹਿਕਮੇ ਵਿਚ ਬਤੌਰ ਭੂਮੀ ਰੱਖਿਆ ਅਫਸਰ ਵਜੋਂ ਖਡੂਰ ਸਾਹਿਬ ਤਾਇਨਾਤ ਹੈ। ਉਹ ਆਪਣੇ ਏਰੀਏ ਵਿਚ ਡਿਊਟੀ ’ਤੇ ਸੀ ਕਿ ਉਸਨੇ ਦੇਖਿਆ ਕਿ ਪਿੰਡ ਕੰਗ ਮਥਰੇਵਾਲ ਰੋੜ ’ਤੇ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੰਗ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਝਬਾਲ ਵਿਖੇ ਪਟਵਾਰੀ ਕਲੱਸਟਰ ਅਫਸਰ ਬਲਾਕ ਤਰਨ ਤਾਰਨ ਸਾਹਿਬਵੀਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਮਨਦੀਪ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਝਬਾਲ ਕਲਾਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਲਾਡੀ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਬਾਠ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜੋਧਾ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਰਾਹਲ ਚਾਹਲ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਲਾਖਣਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ। ਇਸੇ ਤ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੂੰ ਸੂਚਨਾ ਮਿਲੀ ਕਿ ਦਲੇਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਰਸੂਲਪੁਰ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਜੋਧ ਸਿੰਘ ਵਾਲਾ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਕੁਲਵਿੰਦਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਰਣਜੀਤ ਸਿੰਘ ਪੁੱਤਰ ਸਰਜਾ ਸਿੰਘ ਵਾਸੀ ਜੋਧ ਸਿੰਘ ਵਾਲਾ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਵਿਖੇ ਜਗਰੂਪ ਸਿੰਘ ਪਟਵਾਰੀ ਨੇ ਸ਼ਿਕਾਇਤ ਕੀਤੀ ਕਿ ਹਰਪਾਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਖੇਮਕਰਨ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਪਟਵਾਰੀ ਜਗਰੂਪ ਸਿੰਘ ਨੇ ਥਾਣਾ ਖੇਮਕਰਨ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਸੁਖਦੇਵ ਸਿੰਘ ਪੁੱਤਰ ਕਰਮ ਸਿੰਘ ਵਾਸੀ ਖੇਮਕਰਨ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਈ ਹੋਈ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਲਵੰਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਜੰਡ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਹਰੀਕੇ ਪੱਤਣ ਦਾ ਦੌਰਾ ਅਗਲੀ ਖ਼ਬਰ ਉਦਯੋਗਪਤੀ ਬਲਬੀਰ ਸਿੰਘ ਖਮਾਣੋਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।