01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਸੁਰ ਸਿੰਘ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਰੌਣਕਾਂ ਸ਼ੁਰੂ, ਦੇਸ਼-ਵਿਦੇਸ਼ ਦੀ ਸੰਗਤ ਨੇ ਭਰੀ ਹਾਜ਼ਰੀ

ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮਹਾਨ ਤਪ ਅਸਥਾਨ ਗੁਰਦੁਆਰਾ ਭੰਬਰਾ ਸਾਹਿਬ ਸੁਰ ਸਿੰਘ ਵਿਖੇ ਸਾਲਾਨਾ ਜੋੜ ਮੇਲਾ ਸੰਪਰਦਾਇ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਧਰਮ ਪਤਨੀ ਮਾਤਾ ਦਯਾ ਕੌਰ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 30 ਅਕਤੂਬਰ ਤੋਂ ਆਰੰਭ ਹੋਏ ਇਸ ਸਾਲਾਨਾ ਜੋੜ ਮੇਲੇ ਦੀ ਸੰਪੂਰਨਤਾ 1 ਨਵੰਬਰ ਨੂੰ ਹੋਵੇਗੀ।

ਸਮਾਗਮ ਵਿਚ ਹਾਜ਼ਰ ਸੰਤ ਬਾਬਾ ਗੁਰਬਚਨ ਸਿੰਘ ਅਤੇ ਹੋਰ ਸੰਗਤਾਂ। 01-11-2026
ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮਹਾਨ ਤਪ ਅਸਥਾਨ ਗੁਰਦੁਆਰਾ ਭੰਬਰਾ ਸਾਹਿਬ ਸੁਰ ਸਿੰਘ ਵਿਖੇ ਸਾਲਾਨਾ ਜੋੜ ਮੇਲਾ ਸੰਪਰਦਾਇ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਧਰਮ ਪਤਨੀ ਮਾਤਾ ਦਯਾ ਕੌਰ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 30 ਅਕਤੂਬਰ ਤੋਂ ਆਰੰਭ ਹੋਏ ਇਸ ਸਾਲਾਨਾ ਜੋੜ ਮੇਲੇ ਦੀ ਸੰਪੂਰਨਤਾ 1 ਨਵੰਬਰ ਨੂੰ ਹੋਵੇਗੀ। ਇਸ ਸਬੰਧੀ 30 ਅਕਤੂਬਰ ਨੂੰ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਨਵੰਬਰ ਨੂੰ ਪਾਏ ਜਾਣਗੇ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਾਤਰੀ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਭਾਈ ਮਨਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ, ਭਾਈ ਨਿਰਵੈਰ ਸਿੰਘ, ਹਜ਼ੂਰੀ ਰਾਗੀ ਗਿਆਨੀ ਗੁਰਲਾਲ ਸਿੰਘ, ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਗੁਰਮਤਿ ਵਿਚਾਰਾਂ ਅਤੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਗੁਰਬਾਣੀ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸ਼ਾਮ ਨੂੰ ਕਬੱਡੀ ਦੀਆਂ ਨਾਮਵਰ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਪਾਵਨ ਜੋੜ ਮੇਲੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਕਰਨਬੀਰ ਸਿੰਘ, ਡੀ.ਟੀ.ਓ. ਅੰਗਰੇਜ਼ ਸਿੰਘ, ਲਖਵਿੰਦਰ ਸਿੰਘ ਸੰਧੂ, ਰਾਣਾ ਸੁਰਿੰਦਰ ਸਿੰਘ, ਗਿਆਨੀ ਸੰਤੋਖ ਸਿੰਘ, ਨਰਬੀਰ ਸਿੰਘ, ਗੁਰਪ੍ਰੀਤ ਸਿੰਘ, ਜੋਧਾ ਸਿੰਘ, ਸੋਢਾ ਸਿੰਘ, ਅਮਰ ਸਿੰਘ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸਮਰਪਣ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਇਆ ਸਟਾਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਹਰੀਕੇ ਪੱਤਣ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।