ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਸ਼ੁਰੂ
ਝਬਾਲ, 1 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ’ਤੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰਕੇ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਸੰਬੰਧੀ ਲਾਲੀ ਢਾਲਾ ਨੇ ਅੱਡਾ ਝਬਾਲ ਵਿਖੇ ਸਿੰਘ ਗਲੋਬਲ ਤੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।
ਅਜੀਤ ਡੈਸਕ
02-11-2026