02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਤਰਨ ਤਾਰਨ ਜ਼ਿਲ੍ਹੇ ਨੇ ਕਬੱਡੀ ਨੈਸ਼ਨਲ ਅੰਡਰ-14 ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਮਾਊਂਟ ਲਿਟਰਾ ਜੀ ਸਕੂਲ ਦੇ ਖੇਡ ਮੈਦਾਨ ਵਿਚ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਵਰਗ ਅੰਡਰ-14 (ਲੜਕੇ) ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਪੰਜ ਦਿਨਾਂ ਤੱਕ ਚੱਲੇ ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੰਗਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਦੀ ਸੁਚੱਜੀ ਅਗਵਾਈ ਕਰਵਾਏ ਗਏ।

ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਵੰਤ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ। ਤਸਵੀਰ: ਲਵਲੀ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਮਾਊਂਟ ਲਿਟਰਾ ਜੀ ਸਕੂਲ ਦੇ ਖੇਡ ਮੈਦਾਨ ਵਿਚ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਵਰਗ ਅੰਡਰ-14 (ਲੜਕੇ) ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਪੰਜ ਦਿਨਾਂ ਤੱਕ ਚੱਲੇ ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੰਗਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਦੀ ਸੁਚੱਜੀ ਅਗਵਾਈ ਕਰਵਾਏ ਗਏ। ਫਾਈਨਲ ਮੁਕਾਬਲਿਆਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਨੇ ਪਹਿਲਾ, ਜ਼ਿਲ੍ਹਾ ਮਾਨਸਾ ਨੇ ਦੂਜਾ ਅਤੇ ਜ਼ਿਲ੍ਹਾ ਬਠਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਅਤੇ ਮਾਊਂਟ ਲਿਟਰਾ ਜੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਵੰਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਮਾਊਂਟ ਲਿਟਰਾ ਜੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਵੰਤ ਸਿੰਘ ਨੇ ਖੇਡ ਮੈਦਾਨਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਜੀਵਨ ਭਰ ਖੇਡਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੁਪਰਡੈਂਟ ਪਰਮਜੀਤ ਸਿੰਘ, ਸੀਨੀਅਰ ਸਹਾਇਕ ਅਦੇਸ਼ ਸਿੰਘ, ਲੈਕਚਰਾਰ ਮਨਿੰਦਰ ਸਿੰਘ, ਰਜਿੰਦਰ ਸਿੰਘ, ਵੋਕੇਸ਼ਨਲ ਲੈਕਚਰਾਰ ਪਰਦੀਪ ਸਿੰਘ, ਗੁਲਬਾਗ ਸਿੰਘ, ਅਮਰਦੀਪ ਸਿੰਘ, ਗੁਰਵਿੰਦਰ ਸਿੰਘ, ਲੈਕਚਰਾਰ ਰੁਪਿੰਦਰਜੀਤ ਕੌਰ, ਕੁਲਵਿੰਦਰ ਕੌਰ, ਨਿਰਮਲਜੀਤ ਕੌਰ, ਕੰਵਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਆਪਣਾ ਪੂਰਾ ਕਾਰਜਕਾਲ ਝੂਠੇ ਭਰੋਸੇ ’ਤੇ ਲਾ ਦਿੱਤਾ - ਬੀਬੀ ਰਮਨਦੀਪ ਕੌਰ ਅਗਲੀ ਖ਼ਬਰ 3 ਦੀ ਧੂਰੀ ਰੈਲੀ ਵਿਚ ਤਰਨ ਤਾਰਨ ਤੋ 100 ਸਾਥੀ ਸ਼ਾਮਿਲ ਹੋਣਗੇ - ਕਾ. ਗੋਹਲਵੜ, ਕਾ. ਹੀਰਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।