02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਸਰਵਣ ਸਿੰਘ ਧੁੰਨ ਨੂੰ ਟਿਕਟ ਮਿਲਣ ਦੀ ਖ਼ੁਸ਼ੀ ’ਚ ਖੇਮਕਰਨ ’ਚ ਲੱਡੂ ਵੰਡੇ

ਖੇਮਕਰਨ, 1 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਆਮ ਆਦਮੀ ਪਾਰਟੀ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਟਿਕਟ ਦੇਣ ਦਾ ਸਵਾਗਤ ਕਰਦਿਆਂ ਖੇਮਕਰਨ ਸ਼ਹਿਰ ’ਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ ਤੇ ਵਧਾਈ ਦਿੱਤੀ ਗਈ । ਆੜ੍ਹਤੀ ਯੂਨੀਅਨ ਖੇਮਕਰਨ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਤੇ ਖਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਸਰਵਨ ਸਿੰਘ ਧੁੰਨ ਨੂੰ ਮੁੜ ਹਲਕਾ ਖੇਮਕਰਨ ਤੋਂ ਟਿਕਟ ਦੇ ਕੇ ਹਲਕੇ ਦੇ ਵਰਕਰਾਂ ਦਾ ਦਿਲ ਜਿੱਤ ਲਿਆ ਹੈ, ਕਿਉਂਕਿ ਵਿਧਾਇਕ ਧੁੰਨ ਹਲਕਾ ਖੇਮਕਰਨ ਦੇ ਹਰਮਨ ਪਿਆਰੇ ਆਗੂ ਹਨ, ਜਿੰਨਾਂ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ’ਚ ਨਵੀਂ ਮਿਸਾਲ ਪੇਸ਼ ਕੀਤੀ ਹੈ ।

ਅਜੀਤ ਡੈਸਕ 02-11-2026
ਖੇਮਕਰਨ, 1 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਆਮ ਆਦਮੀ ਪਾਰਟੀ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਟਿਕਟ ਦੇਣ ਦਾ ਸਵਾਗਤ ਕਰਦਿਆਂ ਖੇਮਕਰਨ ਸ਼ਹਿਰ ’ਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ ਤੇ ਵਧਾਈ ਦਿੱਤੀ ਗਈ । ਆੜ੍ਹਤੀ ਯੂਨੀਅਨ ਖੇਮਕਰਨ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਤੇ ਖਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਸਰਵਨ ਸਿੰਘ ਧੁੰਨ ਨੂੰ ਮੁੜ ਹਲਕਾ ਖੇਮਕਰਨ ਤੋਂ ਟਿਕਟ ਦੇ ਕੇ ਹਲਕੇ ਦੇ ਵਰਕਰਾਂ ਦਾ ਦਿਲ ਜਿੱਤ ਲਿਆ ਹੈ, ਕਿਉਂਕਿ ਵਿਧਾਇਕ ਧੁੰਨ ਹਲਕਾ ਖੇਮਕਰਨ ਦੇ ਹਰਮਨ ਪਿਆਰੇ ਆਗੂ ਹਨ, ਜਿੰਨਾਂ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ’ਚ ਨਵੀਂ ਮਿਸਾਲ ਪੇਸ਼ ਕੀਤੀ ਹੈ । ਇਸ ਮੌਕੇ ਕੁਲਵੰਤ ਸਿੰਘ ਮਹਿੰਦੀਪੁਰ, ਆੜ੍ਹਤੀ ਗੁਲਾਬ ਸਿੰਘ ਸੇਖੋਂ, ਪ੍ਰਦੀਪ ਬਜਾਜ, ਅਮਨ ਉੱਪਲ, ਅਮਿਤ ਵਿੱਜ, ਸਰਵਨ ਸਿੰਘ ਭੰਬਾ, ਰਾਜਨ ਬਜਾਜ, ਸਾਗਰ ਕਪੂਰ, ਅਸ਼ਵਨੀ ਕੁਮਾਰ ਅਰੋੜਾ, ਅਸ਼ਵਨੀ ਸਹਿਗਲ ਤੋਂ ਇਲਾਵਾ ਖੇਮਕਰਨ ਦੀ ਸਮੂਹ ਟ੍ਰਾਂਸਪੋਰਟ ਕੰਪਨੀ ਦੇ ਮੈਂਬਰ ਸ਼ਾਮਿਲ ਹੋਏ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ, ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।