02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਆਮ ਆਦਮੀ ਪਾਰਟੀ ਐਨ.ਆਰ.ਆਈ. ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਕਰ ਰਹੀ ਹੈ ਹੱਲ - ਸਕੱਤਰ ਸਿੰਘ ਸੰਧੂ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)–ਐਨ. ਆਰ.

ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)–ਐਨ.ਆਰ.ਆਈ ਕਮਿਸ਼ਨ ਪੰਜਾਬ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਐਨ.ਆਰ.ਆਈ. ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਵਿਦੇਸ਼ਾਂ ਭਾਰਤ ਜਾਂ ਪੰਜਾਬ ਵਿਚ ਕਿਸੇ ਵੀ ਥਾਂ ’ਤੇ ਕੋਈ ਸਮੱਸਿਆ ਜਾਂ ਦਿੱਕਤ ਆ ਰਹੀ ਹੈ ਤਾਂ ਉਹ ਬਿਨਾਂ ਝਿਜਕ ਕਮਿਸ਼ਨ ਐਨ.ਆਰ.ਆਈ. ਨਾਲ ਸੰਪਰਕ ਸਕਦੇ ਹਨ। ਐਨ.ਆਰ.ਆਈ. ਭਾਈਚਾਰੇ ਨੂੰ ਵਿਦੇਸ਼ਾਂ ਵਿਚ ਫ਼ਰਜ਼ੀ ਨੌਕਰੀ, ਵੀਜ਼ਾ ਜਾਂ ਪੜ੍ਹਾਈ ਦੇ ਨਾਂਅ ’ਤੇ ਠੱਗੀ, ਕਾਨੂੰਨੀ ਮਦਦ, ਦਸਤਾਵੇਜ਼ਾਂ ਅਤੇ ਤਨਖਾਹ ਨਾਲ ਜੁੜੇ ਮਸਲਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤ ਅਤੇ ਪੰਜਾਬ ਵਿਚ ਜਾਇਦਾਦ ਅਤੇ ਕਬਜ਼ੇ ਦੇ ਝਗੜੇ, ਇੰਤਕਾਲ ਅਤੇ ਰਜਿਸਟਰੀ ਵਿਚ ਦੇਰੀ, ਅਦਾਲਤੀ ਕੇਸ, ਬੈਂਕ ਖਾਤਿਆਂ ਨਾਲ ਜੁੜੀਆਂ ਦਿੱਕਤਾਂ, ਪਿੱਛੇ ਰਹਿ ਗਏ ਬਜ਼ੁਰਗਾਂ ਦੀ ਦੇਖਭਾਲ ਅਤੇ ਪਰਿਵਾਰਕ ਮਸਲੇ ਵੀ ਸਾਹਮਣੇ ਆਉਂਦੇ ਹਨ। ਇਸ ਮੌਕੇ ਬੋਲਦਿਆਂ ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਪੰਜਾਬ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਐਨ.ਆਰ.ਆਈ. ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਐਨ.ਆਰ.ਆਈ. ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰੇਗੀ।
ਪਿਛਲੀ ਖ਼ਬਰ 5 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਰੱਖੇ ਅੰਦੋਲਨ ’ਚ ਵੱਧ ਤੋਂ ਵੱਧ ਲੋਕ ਸ਼ਾਮਿਲ ਹੋਣ -... ਅਗਲੀ ਖ਼ਬਰ ਵਿਆਹੁਤਾ ਔਰਤ ਨੂੰ ਘਰੋਂ ਕੱਢਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।