03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਗਨੀਵੀਰ ਆਰਮੀ ਭਰਤੀ ਲਈ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਸੀ-ਪਾਈਟ ਕੈਂਪ ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾ ਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿਚ ਅਗਨੀਵੀਰ ਜੀ. ਡੀ, ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਨਤੀਜਾ ਆਇਆ ਹੋਇਆ ਹੈ।

ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਸੀ-ਪਾਈਟ ਕੈਂਪ ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾ ਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿਚ ਅਗਨੀਵੀਰ ਜੀ.ਡੀ, ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਨਤੀਜਾ ਆਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਜਿਹੜੇ ਯੁਵਕ ਲਿਖਤੀ ਪੇਪਰ ਵਿਚੋਂ ਪਾਸ ਹੋ ਗਏ ਹਨ। ਉਨ੍ਹਾਂ ਯੁਵਕਾਂ ਦੀ ਫ਼ਿਜ਼ੀਕਲ ਟੈਸਟ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਫ਼ਿਜ਼ੀਕਲ ਟੈਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਰੈਲੀ ਮਿਤੀ 19 ਨਵੰਬਰ 2026 ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਯੁਵਕ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਕੈਂਪ ਵਿਚ ਪਹੁੰਚ ਕੇ ਦਾਖ਼ਲਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਯੁਵਕ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖ਼ਾਤੇ ਦੀ ਫੋਟੋ ਕਾਪੀ (ਖ਼ਾਤਾ ਚਾਲੂ ਹਾਲਤ ਵਿੱਚ ਹੋਵੇ), ਇਕ ਪਾਸਪੋਰਟ ਸਾਈਜ਼ ਦੀ ਫੋਟੋ, ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ
ਪਿਛਲੀ ਖ਼ਬਰ ਗੁਰਦੁਆਰਾ ਲਕੀਰ ਸਾਹਿਬ ਵਿਖੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਸਿਹਤਬਾਜ਼ੀ ਦੀ ਅਰਦਾਸ ਕੀਤੀ ਅਗਲੀ ਖ਼ਬਰ ਜੇਲ੍ਹ ਦੇ ਬਾਹਰੋਂ ਸਾਮਾਨ ਸੁੱਟ ਰਹੇ 2 ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।