03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਲਕੀਰ ਸਾਹਿਬ ਵਿਖੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਸਿਹਤਬਾਜ਼ੀ ਦੀ ਅਰਦਾਸ ਕੀਤੀ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨ ਤਾਰਨ ਲੋਕਲ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ, ਜਿਨ੍ਹਾਂ ਦੀ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ, ਉਨ੍ਹਾਂ ਵਲੋਂ ਤੰਦਰੁਸਤ ਹੋਣ ਤੋਂ ਬਾਅਦ ਕਰੀਬ 5 ਮਹੀਨੇ ਬਾਅਦਾ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ। ਇਸ ਮੌਕੇ ਜਸਵੰਤ ਸਿੰਘ ਪੱਡਾ ਵਲੋਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਅਤੇ ਅਰਦਾਸ ਕਰਵਾਈ ਗਈ।

ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨ ਤਾਰਨ ਲੋਕਲ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ, ਜਿਨ੍ਹਾਂ ਦੀ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ, ਉਨ੍ਹਾਂ ਵਲੋਂ ਤੰਦਰੁਸਤ ਹੋਣ ਤੋਂ ਬਾਅਦ ਕਰੀਬ 5 ਮਹੀਨੇ ਬਾਅਦਾ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ। ਇਸ ਮੌਕੇ ਜਸਵੰਤ ਸਿੰਘ ਪੱਡਾ ਵਲੋਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਅਤੇ ਅਰਦਾਸ ਕਰਵਾਈ ਗਈ। ਅਰਦਾਸ ਉਪਰੰਤ ਗੱਲਬਾਤ ਦੌਰਾਨ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਉਹ ਕਰੀਬ 5 ਮਹੀਨੇ ਤੋਂ ਬਿਮਾਰ ਚੱਲੇ ਆ ਰਹੇ ਸਨ ਪਰ ਬਿਮਾਰ ਹੋਣ ਦੇ ਬਾਵਯੂਦ ਵੀ ਉਨ੍ਹਾਂ ਦਾ ਧਿਆਨ ਗੁਰੂ ਘਰ ਦੀ ਸੇਵਾ ਵਿਚ ਹੀ ਸੀ ਅਤੇ ਹੁਣ ਉਹ ਤੰਦਰੁਸਤ ਹੋ ਕੇ ਵਾਪਿਸ ਆਪਣੀ ਸੇਵਾ ’ਤੇ ਆ ਗਏ ਹਨ ਅਤੇ ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪਹਿਲਾਂ ਦੀ ਤਰ੍ਹਾਂ ਆਪਣੀ ਸੇਵਾਵਾਂ ਗੁਰੂ ਘਰ ਨੂੰ ਦਿੰਦੇ ਰਹਿਣਗੇ ਅਤੇ ਵਾਹਿਗੁਰੂ ਦੇ ਬੜੇ ਸ਼ੁਕਰ ਗੁਜਾਰ ਹਨ।
ਪਿਛਲੀ ਖ਼ਬਰ ਹਰਜੀਤ ਸਿੰਘ ਐਮਾ ਨੇ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।