ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਪਿੰਡ ਸੁਰ ਸਿੰਘ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਸਾਬਕਾ ਸੰਸਦ ਮੈਂਬਰ ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋ ਬਿਕਰਮਜੀਤ ਸਿੰਘ ਮਜੀਠੀਆ ਗੌਰਵਦੀਪ ਸਿੰਘ ਵਲਟੋਹਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਲਾਨਾ ਜੋੜ ਮੇਲੇ ਦੌਰਾਨ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ
ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ
ਅਜੀਤ ਡੈਸਕ
03-11-2026