06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ

ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।

ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਆਪਕ ਬਹੁਤ ਹੀ ਮਿਹਨਤੀ ਹਨ ਅਤੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ। ਅੰਤ ਵਿਚ ਉਨ੍ਹਾਂ ਸਮੁੱਚੀ ਟੀਮ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਆਪਣੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਝਬਾਲ ਵਿਖੇ 13 ਨਵੰਬਰ ਨੂੰ ਹੋਣ ਵਾਲੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।