06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸਿੱਖਿਆ ਜ਼ੋਨ ਦੇ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼

ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਜ਼ੋਨ ਦੇ ਦੋ ਰੋਜ਼ਾ ਖੇਤਰੀ ਯੁਵਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਹੋਈ। ਅੰਮ੍ਰਿਤਸਰ ਦੇ ਇਤਿਹਾਸਕ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਮੇਲਾ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਜ਼ੋਨ ਦੇ ਦੋ ਰੋਜ਼ਾ ਖੇਤਰੀ ਯੁਵਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਹੋਈ। ਅੰਮ੍ਰਿਤਸਰ ਦੇ ਇਤਿਹਾਸਕ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਮੇਲਾ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਯੁਵਕ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਲੂਮਨੀ ਪ੍ਰੋ. ਅਤੁਲ ਖੰਨਾ ਨੇ ਕੀਤਾ। ਇਸ ਮੌਕੇ ਪ੍ਰੋ. ਅਤੁਲ ਖੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਪੈਦਾ ਕਰਨ ਦਾ ਮਹੱਤਵਪੂਰਨ ਮੰਚ ਹਨ । ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਕਲਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੇਲੇ ਦੇ ਪਹਿਲੇ ਦਿਨ ਪਹਿਰਾਵਾ ਪਰੇਡ, ਮਿਮਿਕਰੀ, ਸਕਿੱਟ, ਗੀਤ-ਗ਼ਜ਼ਲ ਅਤੇ ਲੋਕ ਗਾਇਨ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਚਿੱਤਰਕਾਰੀ ਅਤੇ ਪੋਸਟਰ ਬਣਾਉਣ, ਕੋਲਾਜ, ਮਿੱਟੀ ਦੀਆਂ ਕਲਾਕ੍ਰਿਤੀਆਂ ਬਣਾਉਣ, ਨਾਅਰਾ ਲੇਖਣ ਅਤੇ ਕਾਰਟੂਨ ਬਣਾਉਣ, ਕਾਵਿ ਗੋਸ਼ਟੀ, ਭਾਸ਼ਣ ਅਤੇ ਬਹਿਸ ਦੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਪਿਛਲੀ ਖ਼ਬਰ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਤਿਸੰਗ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।