ਪ੍ਰਧਾਨ ਮੰਤਰੀ ਮੋਦੀ ਦੀ ਯੋਜਨਾ ਤਹਿਤ ਠੇਕੇਦਾਰ ਨੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਰੋਡ ਦੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ। ਇਸ ਮੌਕੇ ’ਤੇ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਰੇਕ ਬੱਚੇ ਤੱਕ ਵਿਦਿਆ ਦਾ ਗਿਆਨ ਪਹੁੰਚਾਉਣਾ ਚਾਹੁੰਦੇ ਹਨ ਤਾਂ ਜੋ ਅਨਪੜਤਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਸਕੇ।
ਅਜੀਤ ਡੈਸਕ
06-11-2026