07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦਿਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਖੁਸ਼ੀਆਂ ਸਾਂਝ ਤੇ ਸਦਭਾਵਨਾ ਨਾਲ ਮਨਾਈਆਂ ਜਾਣ - ਰਣਜੀਤ ਸਿੰਘ ਵਿਰਕ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਕੋਟ ਬੁੱਢਾ ਦੇ ਮੌਜੂਦਾ ਸਰਪੰਚ ਰਣਜੀਤ ਸਿੰਘ ਵਿਰਕ ਨੇ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਅਵਸਰ ’ਤੇ ਹਲਕਾ ਪੱਟੀ ਦੇ ਸਮੂਹ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਪ੍ਰਦੂਸ਼ਣ ਰਹਿਤ, ਨਸ਼ਾ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਏ ਜਾਣ।

ਅਜੀਤ ਡੈਸਕ 07-11-2026
ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਕੋਟ ਬੁੱਢਾ ਦੇ ਮੌਜੂਦਾ ਸਰਪੰਚ ਰਣਜੀਤ ਸਿੰਘ ਵਿਰਕ ਨੇ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਅਵਸਰ ’ਤੇ ਹਲਕਾ ਪੱਟੀ ਦੇ ਸਮੂਹ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਪ੍ਰਦੂਸ਼ਣ ਰਹਿਤ, ਨਸ਼ਾ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਏ ਜਾਣ। ਵਿਰਕ ਨੇ ਕਿਹਾ ਕਿ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਸਾਡੇ ਸਮਾਜਿਕ ਤੇ ਧਾਰਮਿਕ ਜੀਵਨ ਵਿਚ ਵਿਸ਼ੇਸ਼ ਮਹੱਤਤਾ ਰੱਖਦੇ ਹਨ। ਇਹ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ, ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਸਾਨੂੰ ਇਨ੍ਹਾਂ ਖੁਸ਼ੀਆਂ ਭਰੇ ਮੌਕਿਆਂ ਨੂੰ ਆਪਸੀ ਗਿਲੇ-ਸ਼ਿਕਵੇ ਅਤੇ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ। ਇਸ ਲਈ ਸਾਨੂੰ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਗੁਰੇਜ਼ ਕਰਦਿਆਂ ਵਾਤਾਵਰਨ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਪੰਚਾਇਤ ਮੈਂਬਰ ਮਨਦੀਪ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਡਾ. ਗਿਆਨ ਸਿੰਘ ਅਤੇ ਬੀਬੀ ਕੁਲਵਿੰਦਰ ਕੌਰ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਚੋਹਲਾ ਸਾਹਿਬ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਗਲੀਆਂ-ਬਾਜ਼ਾਰਾਂ ’ਚ ਗੰਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕੰਢੀ-ਬਿਆਸ ਸਾਹਿਤ ਉਤਸਵ ਦਾ ਦੂਜਾ ਦਿਨ ਸਾਹਿਤਕ ਸੰਵਾਦ, ਪੁਸਤਕ ਰਿਲੀਜ਼ ਅਤੇ ਕਵੀ ਦਰਬਾਰ ਸਦਕਾ ਬਣਿਆ ਯਾਦਗਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।