ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)—ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਵਿਚ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾਭਾਵਨਾ ਨਾਲ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਮਨਾਇਆ ਗਿਆ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਸੀ।
ਅਜੀਤ ਡੈਸਕ
10-11-2026