ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਆਇਆ ਗਿਆ। ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਅਜੀਤ ਡੈਸਕ
10-11-2026