ਮਾਨ ਸਰਕਾਰ ਮੁੜ ਸੱਤਾ ’ਚ ਆਵੇਗੀ-ਛੱਜਲਵੱਡੀ
ਸਠਿਆਲਾ, 10 ਨਵੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਪੱਖੀ ਯੋਜਨਾਵਾਂ ਸਦਕਾ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਅਜੀਤ ਡੈਸਕ
11-11-2026