12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਪੰਜਾਬ ਜੇਤੂ ਲੜਕੀਆਂ ਦੀ ਅੰਡਰ-17 ਵਾਲੀਬਾਲ ਟੀਮ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਖਡੂਰ ਸਾਹਿਬ, 11 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਫਰੀਦਕੋਟ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਪੰਜਾਬ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁੰਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਅੱਜ ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਨ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਸਮੂਹ ਸਟਾਫ, ਜੇਤੂ ਬੱਚਿਆਂ ਦੇ ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੀ ਸੰਸਥਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ।

ਅਜੀਤ ਡੈਸਕ 12-11-2026
ਖਡੂਰ ਸਾਹਿਬ, 11 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਫਰੀਦਕੋਟ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਪੰਜਾਬ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁੰਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਅੱਜ ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਨ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਸਮੂਹ ਸਟਾਫ, ਜੇਤੂ ਬੱਚਿਆਂ ਦੇ ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੀ ਸੰਸਥਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਲਗਾਤਾਰ ਪੰਜ ਸਾਲ ਤੋਂ ਸਕੂਲ ਦੀ ਇਹ ਟੀਮ ਹਰ ਸਾਲ ਪੰਜਾਬ ਵਿਚੋਂ ਪੁਜੀਸ਼ਨਾਂ ਹਾਸਿਲ ਕਰ ਰਹੀ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਸਾਡੀ ਇਸ ਟੀਮ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਵਲੋਂ ਰਾਸ਼ਟਰੀ ਪੱਧਰ ’ਤੇ ਖੇਡ ਚੁੱਕੀਆਂ ਹਨ। ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਬੱਚਿਆਂ ਦੇ ਮਾਤਾ-ਪਿਤਾ ਦੇ ਸਹਿਯੋਗ, ਟੀਮ ਦੀਆਂ ਖਿਡਾਰਣਾਂ ਅਤੇ ਖਾਸ ਤੌਰ ’ਤੇ ਟੀਮ ਕੋਚ ਸੁਖਵਿੰਦਰ ਸਿੰਘ ਕੰਗ ਅਤੇ ਬਲਜੀਤ ਕੌਰ ਦੇਊ ਦੀ ਸਖਤ ਮਿਹਨਤ ਦੇ ਸਿਰ ਬੰਨਿਆ।ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਜੇਤੂ ਵਿਦਿਆਰਥਣਾਂ ਦੇ ਮਾਤਾ ਪਿਤਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ ਬਲਾਕ ਪੱਟੀ ਵਲੋਂ ਹਿਊਮਨ ਰਾਈਟਸ ਡੇ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ 13 ਦੀ ਖਹਿਰਾ ਫਾਰਮ ਸੇਰੋ ਵਿਚ ਹੋਣ ਵਾਲੀ ਰੈਲੀ ਪ੍ਰਤੀ ਔਰਤਾਂ ਵਿਚ ਭਾਰੀ ਉਤਸ਼ਾਹ–ਕੱਲ੍ਹਾ, ਦੁਗਲਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।