‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਸਕੱਤਰੀ ਬਾਗ਼ ਵਿਖੇ ਮੈਡੀਕਲ ਕੈਂਪ
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਡਾ: ਭਾਰਤੀ ਧਵਨ ਦੀ ਅਗਵਾਈ ਹੇਠ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਸੈਟਲਾਈਟ ਹਸਪਤਾਲ ਸਕੱਤਰੀ ਬਾਗ਼ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ 150 ਤੋਂ ਵੱਧ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ।
ਅਜੀਤ ਡੈਸਕ
12-11-2026