13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਗਿਆਨ ਕੇਂਦਰ ਵਿਖੇ ਕਰਾਈ ਕਿਸਾਨ ਸਾਇੰਸਦਾਨ ਗੋਸ਼ਟੀ

ਹਰੀਕੇ ਪੱਤਣ, 12 ਨਵੰਬਰ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਵਿਖੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ।

ਅਜੀਤ ਡੈਸਕ 13-11-2026
ਹਰੀਕੇ ਪੱਤਣ, 12 ਨਵੰਬਰ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਵਿਖੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਡਾ . ਨਵਜੋਤ ਸਿੰਘ ਬਰਾੜ ਵਲੋਂ ਆਏ ਹੋਏ ਕਿਸਾਨ ਵੀਰਾਂ ਨੂੰ ਪਰਾਲੀ ਦੀ ਖੇਤ ਵਿਚ ਸੁਚੱਜੀ ਸੰਭਾਲ ਕਰਕੇ ਕਣਕ ਦੀ ਕਾਸ਼ਤ, ਕਣਕ ਦੀਆਂ ਸੁਧਰੀਆਂ ਕਿਸਮਾਂ, ਨਦੀਨਾਂ ਦੀ ਰੋਕਥਾਮ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਪਰਾਲੀ ਦੀ ਪਸ਼ੂ ਖੁਰਾਕ ਵਿਚ ਵਰਤੋਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਜੁਗਰਾਜ ਸਿੰਘ ਮਾਹਲ ਵਲੋਂ ਡੇਅਰੀ ਫਾਰਮ ਦੇ ਸੁਚੱਜੇ ਪ੍ਰਬੰਧ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਕੇ.ਵੀ.ਕੇ. ਵਿਖੇ ਪਸ਼ੂ ਪਾਲਣ ਸੰਬੰਧੀ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਵਲੋਂ ਕਿਸਾਨ ਵੀਰਾਂ ਨੂੰ ਕਿਸਾਨ ਆਈ.ਡੀ. ਬਣਾਉਣ ਸੰਬੰਧੀ ਅਤੇ ਖੇਤੀਬਾੜੀ ਵਿਭਾਗ ਵਿਚ ਕਿਸਾਨ ਭਲਾਈ ਲਈ ਚੱਲ ਰਹੀਆਂ ਸਕੀਮਾਂ ਪ੍ਰਤੀ ਜਾਗਰੂਕ ਕੀਤਾ। ਅੰਤ ਵਿਚ ਡਾ. ਨਵਜੋਤ ਸਿੰਘ ਬਰਾੜ ਵਲੋਂ ਆਏ ਹੋਏ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦਾਤਰ ਦੀ ਨੋਕ ’ਤੇ ਮੋਟਰਸਾਈਕਲ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।