14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚੇ ਵਲੋਂ ਪੁੱਡਾ ਅਥਾਰਟੀ ਦਾ ਸੇਰੋਂ ਮਿੱਲ ਦੀ ਜ਼ਮੀਨ ਦਾ ਦਖ਼ਲ ਰੋਕਿਆ

ਨੌਸ਼ਹਿਰਾ ਪਨੂੰਆ, 13 ਨਵੰਬਰ (ਦੀਪਕ ਮੈਣੀ)– ਸਹਿਕਾਰੀ ਖੰਡ ਮਿੱਲ ਸੇਰੋਂ ਚਾਲੂ ਕਰਨ ਲਈ ਸੰਘਰਸ਼ਸ਼ੀਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਸਹਿਕਾਰੀ ਖੰਡ ਮਿੱਲ ਸ਼ੇਰੋ ਦੀ ਮਾਲਕੀ ਬਚਾਉਣ ਹਿੱਤ ਲਗਾਤਾਰ ਮੋਰਚਾ ਚਲਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ ਕੀਤੀ ਗਈ ਸੀ।

ਅਜੀਤ ਡੈਸਕ 14-11-2026
ਨੌਸ਼ਹਿਰਾ ਪਨੂੰਆ, 13 ਨਵੰਬਰ (ਦੀਪਕ ਮੈਣੀ)– ਸਹਿਕਾਰੀ ਖੰਡ ਮਿੱਲ ਸੇਰੋਂ ਚਾਲੂ ਕਰਨ ਲਈ ਸੰਘਰਸ਼ਸ਼ੀਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਸਹਿਕਾਰੀ ਖੰਡ ਮਿੱਲ ਸ਼ੇਰੋ ਦੀ ਮਾਲਕੀ ਬਚਾਉਣ ਹਿੱਤ ਲਗਾਤਾਰ ਮੋਰਚਾ ਚਲਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ ਕੀਤੀ ਗਈ ਸੀ। ਅੱਜ ਇਕ ਹਫਤਾ ਬੀਤਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਚੁੱਪਧਾਰੀ ਹੋਈ ਹੈ। ਜਥੇਬੰਦੀਆਂ ਵਲੋਂ ਪੁੱਡਾ ਅਥਾਰਟੀ ਅਤੇ ਰੈਵੀਨਿਊ ਮਹਿਕਮੇ ਦੇ ਕਾਨੂੰਗੋ ਵਲੋਂ ਨਿਸ਼ਾਨਦੇਹੀ ਲੈਣ ਜਾਂ ਦਖਲ ਲੈ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਹਾਜ਼ਰ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੁੱਡਾ ਅਥਾਰਟੀ ਦੇ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਰੋਸ ਰੈਲੀ ਵੀ ਕੀਤੀ ਗਈ। ਇਸ ਮੌਕੇ ਬੋਲਦਿਆਂ ਹੋਇਆ ਵੱਖ-ਵੱਖ ਕਿਸਾਨ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ, ਸੁਖਚੈਨ ਸਿੰਘ ਸਰਹਾਲੀ, ਰਤਨ ਸਿੰਘ ਢੰਡ, ਸੁਖਦੇਵ ਸਿੰਘ ਮਾਨੋਚਾਹਲ ਆਦਿ ਨੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਖੰਡ ਮਿੱਲ ਸੇਰੋ ਦੀ ਜ਼ਮੀਨ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ। ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ 400 ਅਨਾਜ ਮੰਡੀਆਂ ਇਹ ਕਹਿ ਕੇ ਬੰਦ ਕਰ ਦਿਤੀਆਂ ਗਈਆਂ ਹਨ ਕਿ ਕੋਟਾ ਪੂਰਾ ਹੋ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਬੱਗੂ ਜਮਹੂਰੀ ਕਿਸਾਨ ਸਭਾ, ਜੱਸਾ ਸਿੰਘ ਕੱਦਗਿਲ ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਮੇਹਰ ਸਿੰਘ ਚੁਤਾਲਾ ਕਿਰਤੀ ਕਿਸਾਨ ਯੂਨੀਅਨ, ਦਵਿੰਦਰ ਸੋਹਲ ਕੁਲ ਹਿੰਦ ਕਿਸਾਨ ਸਭਾ ਅਤੇ ਡਾਕਟਰ ਇੰਦਰਜੀਤ ਸਿੰਘ ਮਰਹਾਣਾ, ਕੁੱਲ ਹਿੰਦ ਕਿਸਾਨ ਸਭਾ ਸ਼ਾਮਿਲ ਸਨ। ਇਸ ਮੌਕੇ ਸੁਖਦੇਵ ਸਿੰਘ ਤੁੜ, ਬਾਬਾ ਮਹਿੰਦਰ ਸਿੰਘ ਵੇਈਂਪੂਈਂ, ਰੇਸ਼ਮ ਸਿੰਘ ਫੈਲੋਕੇ, ਮੁਖਤਾਰ ਸਿੰਘ ਮੱਲ੍ਹਾ, ਤਰਲੋਚਨ ਸਿੰਘ ਪ੍ਰੀਤ ਤਰਨ ਤਾਰਨ, ਸਰਬਜੀਤ ਸਿੰਘ ਬੈਂਕਾਂ, ਚਰਨ ਸਿੰਘ ਬੇਗਮਪੁਰਾ, ਪੰਜਾਬ ਸਿੰਘ ਦੁੱਗਲਵਾਲਾ, ਦਾਰਾ ਸਿੰਘ ਚੋਹਲਾ, ਸੁਖਜੀਤ ਸਿੰਘ ਲੁਹਾਰ, ਸਤਪਾਲ ਸਿੰਘ ਨੱਥੋਕੇ ਆਦਿ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੇਵਾ ਕੇਂਦਰ ਯੂਨੀਅਨ ਇਕਾਈ ਵਲੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।