15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜੀ ਜਾਵੇਗੀ - ਕੰਚਨਪ੍ਰੀਤ ਕੌਰ

ਝਬਾਲ, 14 ਨਵੰਬਰ (ਸੁਖਦੇਵ ਸਿੰਘ)–2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਰਦਿਆਂ ਕਿਹਾ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।

ਅਜੀਤ ਡੈਸਕ 15-11-2026
ਝਬਾਲ, 14 ਨਵੰਬਰ (ਸੁਖਦੇਵ ਸਿੰਘ)–2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਰਦਿਆਂ ਕਿਹਾ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਪਿੰਡ, ਹਰ ਸ਼ਹਿਰ ਅਤੇ ਹਰ ਘਰ ਨਸ਼ੇ ਦੀ ਮਾਰ ਝੱਲ ਰਿਹਾ ਹੈ। ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਪਰਿਵਾਰ ਉਜੜ ਰਹੇ ਹਨ ਅਤੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨਸ਼ਾ ਤਸਕਰਾਂ ਨੂੰ ਰਾਜਨੀਤਕ ਸਰਪ੍ਰਸਤੀ ਮਿਲਣੀ ਬੰਦ ਹੋ ਜਾਵੇਗੀ ਅਤੇ ਬਿਨਾਂ ਕਿਸੇ ਦਬਾਅ ਪੁਲਿਸ ਅਤੇ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਖੁੱਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਪਹਿਲਾਂ ਤੋਂ ਹੀ ਇਸ ਜ਼ਹਿਰ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਬਸਰਾ ਦੀ ਮਾਤਾ ਬਲਬੀਰ ਕੌਰ ਦਾ ਸੰਖੇਪ ਬਿਮਾਰੀ ਦੌਰਾਨ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।