15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡਾਂ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਭਾਜਪਾ ਦਾ ਆਧਾਰ - ਹਰਜੀਤ ਸਿੰਘ ਸੰਧੂ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਆਪਣੀਆਂ ਸੰਗਠਨਾਤਮਕ ਅਤੇ ਜਨਸੰਪਰਕ ਗਤੀਵਿਧੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਹਲਕਾ ਇੰਚਾਰਜ ਸਰਦਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ।

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਆਪਣੀਆਂ ਸੰਗਠਨਾਤਮਕ ਅਤੇ ਜਨਸੰਪਰਕ ਗਤੀਵਿਧੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਹਲਕਾ ਇੰਚਾਰਜ ਸਰਦਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ। ਪਿੰਡਾਂ ਵਿਚ ਪਾਰਟੀ ਵਰਕਰਾਂ, ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਲੋਕਾਂ ਵਲੋਂ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੇਸ਼ ਭਰ ਵਿਚ ਹੋ ਰਹੇ ਵਿਕਾਸ ਕਾਰਜਾਂ ਪ੍ਰਤੀ ਦਿਖਾਈ ਜਾ ਰਹੀ ਰੁਚੀ ਪਾਰਟੀ ਦੇ ਸੰਗਠਨ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡਾਂ ਵਿਚ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ, ਉਹ ਆਉਣ ਵਾਲੇ ਸਮੇਂ ਵਿਚ ਇਕ ਮਜ਼ਬੂਤ ਸੰਗਠਨ ਦੀ ਨੀਂਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਿਰਫ਼ ਰਾਜਨੀਤਿਕ ਵਾਅਦਿਆਂ ਅਤੇ ਨਾਅਰਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ, ਸਗੋਂ ਉਹ ਆਪਣੇ ਬੱਚਿਆਂ ਦਾ ਭਵਿੱਖ, ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਖੁਸ਼ਹਾਲੀ, ਵਪਾਰੀਆਂ ਦੀ ਸੁਰੱਖਿਆ, ਪਿੰਡਾਂ ਦਾ ਵਿਕਾਸ ਅਤੇ ਸਮਾਜ ਵਿੱਚ ਅਮਨ-ਸ਼ਾਂਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਸਭ ਤੋਂ ਵੱਡਾ ਦਰਦ ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਦੀਆਂ ਚੁਣੌਤੀਆਂ ਹਨ। ਇਨ੍ਹਾਂ ਸਮੱਸਿਆਵਾਂ ਨੇ ਸੂਬੇ ਦੇ ਨੌਜਵਾਨਾਂ, ਮਾਪਿਆਂ ਅਤੇ ਕਾਰੋਬਾਰੀ ਵਰਗ ਵਿਚ ਚਿੰਤਾ ਪੈਦਾ ਕੀਤੀ ਹੋਈ ਹੈ। ਪੰਜਾਬ ਦਾ ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ, ਮਾਪੇ ਆਪਣੇ ਬੱਚਿਆਂ ਦਾ ਸੁਰੱਖਿਅਤ ਭਵਿੱਖ ਚਾਹੁੰਦੇ ਹਨ ਅਤੇ ਵਪਾਰੀ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਨੂੰ ਅਜਿਹੀ ਸਰਕਾਰ ਅਤੇ ਅਜਿਹੀ ਨੀਤੀ ਦੀ ਲੋੜ ਹੈ, ਜੋ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਨਤੀਜੇ ਦੇਣ ਦੀ ਸਮਰੱਥਾ ਰੱਖਦੀ ਹੋਵੇ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਪਰਿਵਾਰ ਤੱਕ ਪਹੁੰਚ ਕਰਕੇ ਲੋਕਾਂ ਦੀ ਆਵਾਜ਼ ਬਣਨ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਉੱਪ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਸੀਨੀਅਰ ਆਗੂ ਹਰਜੀਤ ਸਿੰਘ ਕੰਗ, ਸੀਨੀਅਰ ਆਗੂ ਮੇਜਰ ਸਿੰਘ, ਗੁ੍ਰਭੇਜ ਸਿੰਘ ਚੱਕ ਸਿਕੰਦਰ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।