15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਮਨਾਇਆ

ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ।

ਅਜੀਤ ਡੈਸਕ 15-11-2026
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ। ਸਮਾਗਮ ਦੌਰਾਨ ਬੱਚਿਆਂ ਦੇ ਫੈਂਸੀ ਡਰੈੱਸ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਖਵਿੰਦਰ ਕੌਰ, ਐਮ.ਡੀ. ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸ਼੍ਰੀਮਤੀ ਸੰਗੀਤ ਕੌਰ ਅਤੇ ਸਮੂਹ ਸਟਾਫ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ 13 ਦੀ ਲਲਕਾਰ ਰੈਲੀ ਨੇ ਜਿੱਤ ’ਤੇ ਮੋਹਰ ਲਗਾਈ - ਪ੍ਰਿੰਸ, ਭਿੰਦਾ, ਸਹੋਤਾ ਅਗਲੀ ਖ਼ਬਰ ਪਿੰਡਾਂ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਭਾਜਪਾ ਦਾ ਆਧਾਰ - ਹਰਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।