15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਘਰ ’ਚ ਦਾਖ਼ਲ ਹੋ ਕੇ ਵਿਅਕਤੀ ਵਲੋਂ ਕੀਤੇ ਫਾਇਰ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਫਾਇਰ ਕਰਨ ਦੇ ਮਾਮਲੇ ਵਿਚ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਰਾਮ ਕੁਮਾਰ ਪੁੱਤਰ ਕੁਲਦੀਪ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ 12 ਨਵੰਬਰ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਸ ਦੇ ਘਰ ਅੱਗੇ ਵਿਕਿਲ ਚੋਪੜਾ ਉਰਫ ਕਾਲੂ ਪੁੱਤਰ ਮੋਹਣ ਲਾਲ ਚੋਪੜਾ ਵਾਸੀ ਨਹਿਰੂ ਗੇਟ ਤਰਨ ਤਾਰਨ ਗਾਲ੍ਹਾ ਕੱਢ ਰਿਹਾ ਸੀ ਤਾਂ ਜਦ ਉਸ ਨੇ ਬਾਹਰ ਜਾ ਕੇ ਦੇਖਿਆ ਤਾਂ ਉਕਤ ਮੁਲਜ਼ਮ ਨੇ ਉਸਦੇ ਘਰ ਦਾਖਲ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ।

ਅਜੀਤ ਡੈਸਕ 15-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਫਾਇਰ ਕਰਨ ਦੇ ਮਾਮਲੇ ਵਿਚ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਰਾਮ ਕੁਮਾਰ ਪੁੱਤਰ ਕੁਲਦੀਪ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ 12 ਨਵੰਬਰ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਸ ਦੇ ਘਰ ਅੱਗੇ ਵਿਕਿਲ ਚੋਪੜਾ ਉਰਫ ਕਾਲੂ ਪੁੱਤਰ ਮੋਹਣ ਲਾਲ ਚੋਪੜਾ ਵਾਸੀ ਨਹਿਰੂ ਗੇਟ ਤਰਨ ਤਾਰਨ ਗਾਲ੍ਹਾ ਕੱਢ ਰਿਹਾ ਸੀ ਤਾਂ ਜਦ ਉਸ ਨੇ ਬਾਹਰ ਜਾ ਕੇ ਦੇਖਿਆ ਤਾਂ ਉਕਤ ਮੁਲਜ਼ਮ ਨੇ ਉਸਦੇ ਘਰ ਦਾਖਲ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਅਸਲਾ ਐਕਟ, ਇਰਾਦਾ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਬਾਪੂ ਤਰਸੇਮ ਸਿੰਘ ਨਾਲ ਅਫ਼ਸੋਸ ਪ੍ਰਗਟ ਕਰਨ ਪਿੰਡ ਜੱਲੂਪੁਰ ਪਹੁੰਚੇ ਅਗਲੀ ਖ਼ਬਰ ਸ਼ੇਰੋਂ ਵਿਖੇ ਹੋਈ ਮਾਵਾਂ-ਧੀਆਂ ਲਲਕਾਰ ਰੈਲੀ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।