ਸਾਬਕਾ ਸੰਸਦੀ ਸਕੱਤਰ ਮੰਨਾ ਬਾਪੂ ਤਰਸੇਮ ਸਿੰਘ ਨਾਲ ਅਫ਼ਸੋਸ ਪ੍ਰਗਟ ਕਰਨ ਪਿੰਡ ਜੱਲੂਪੁਰ ਪਹੁੰਚੇ
ਮੀਆਂਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀਂ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਪਿੰਡ ਜੱਲੂਪੁਰ ਖੇੜੇ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਬਾਪੂ ਤਰਸੇਮ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਮਾਤਾ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ।
ਮੀਆਂਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀਂ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਪਿੰਡ ਜੱਲੂਪੁਰ ਖੇੜੇ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਬਾਪੂ ਤਰਸੇਮ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਮਾਤਾ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਾਥੀ ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਬਲਰਾਜ ਸਿੰਘ, ਸਾਬਕਾ ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਹਰਭਜਨ ਸਿੰਘ ਮੀਆਂ ਵਿੰਡ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਡਾਕਟਰ ਜਗਦੀਸ਼ ਸਿੰਘ ਸਰਾਂ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂਵਿੰਡ ਆਦਿ ਹਾਜ਼ਰ ਸਨ ।