15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਸਰਪੰਚਾਂ, ਪੰਚਾਂ, ਮੁਹਤਬਰਾਂ ਅਤੇ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ

ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ )–ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਵਿਚ ਤਿੰਨ ਪੀੜ੍ਹੀਆਂ ਤੋਂ ਆਪਣੀ ਪਛਾਣ ਰੱਖਣ ਵਾਲੇ ਕੈਰੋਂ ਪਰਿਵਾਰ ਵਲੋਂ ਵੀ ਮੁੜ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 15-11-2026
ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ )–ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਵਿਚ ਤਿੰਨ ਪੀੜ੍ਹੀਆਂ ਤੋਂ ਆਪਣੀ ਪਛਾਣ ਰੱਖਣ ਵਾਲੇ ਕੈਰੋਂ ਪਰਿਵਾਰ ਵਲੋਂ ਵੀ ਮੁੜ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸਰਪੰਚਾਂ, ਪੰਚਾਂ, ਮੁਹਤਬਰਾਂ ਅਤੇ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੇ ਜੱਦੀ ਪਿੰਡ ਕੈਰੋਂ ਵਿਖੇ ਵੀ ਵੱਖ-ਵੱਖ ਵਰਗਾਂ ਨਾਲ ਸਬੰਧਤ ਮੋਹਤਬਰਾਂ ਦੀ ਆਮਦ ਵਧਣ ਲੱਗੀ ਹੈ। ਕੈਰੋਂ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦਾ ਸਿਆਸੀ ਸਫ਼ਰ ਪੱਟੀ ਹਲਕੇ ਅਤੇ ਪੰਜਾਬ ਦੀ ਸਿਆਸਤ ਨਾਲ ਜੁੜਿਆ ਰਿਹਾ ਹੈ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਪਣੇ ਸਿਆਸੀ ਜੀਵਨ ਦੌਰਾਨ ਵਿਕਾਸ ਕਾਰਜਾਂ ਅਤੇ ਵੱਖ-ਵੱਖ ਯੋਜਨਾਵਾਂ ਨੂੰ ਲੈ ਕੇ ਵੀ ਚਰਚਾ ਵਿਚ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਬੀਬਾ ਪਰਨੀਤ ਕੌਰ ਕੈਰੋਂ ਅਤੇ ਪੁੱਤਰ ਦਿਲਸ਼ੇਰ ਪ੍ਰਤਾਪ ਸਿੰਘ ਕੈਰੋਂ ਵੀ ਹਲਕੇ ਵਿਚ ਲੋਕਾਂ ਨਾਲ ਸੰਪਰਕ ਬਣਾਈ ਰੱਖ ਰਹੇ ਹਨ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਦੌਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਵਲੋਂ ਹਲਕੇ ਨਾਲ ਆਪਣਾ ਸਿਆਸੀ ਸੰਪਰਕ ਜਾਰੀ ਰੱਖਿਆ ਗਿਆ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਰੋਂ ਪਰਿਵਾਰ ਵਲੋਂ ਵਧਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਨੇ ਪੱਟੀ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਆਉਣ ਵਾਲੇ ਸਮੇਂ ਵਿਚ ਕੈਰੋਂ ਪਰਿਵਾਰ ਦੀ ਰਣਨੀਤੀ, ਹਲਕੇ ਦੇ ਪਿੰਡਾਂ ਵਿੱਚ ਹੋਣ ਵਾਲੀਆਂ ਮੁਲਾਕਾਤਾਂ ਅਤੇ ਵੱਖ-ਵੱਖ ਸਿਆਸੀ ਧਿਰਾਂ ਦੀਆਂ ਸਰਗਰਮੀਆਂ ਪੱਟੀ ਦੀ ਚੋਣ ਸਿਆਸਤ ਦਾ ਅਹਿਮ ਹਿੱਸਾ ਬਣਨਗੀਆਂ।
ਪਿਛਲੀ ਖ਼ਬਰ ਭਾਰਤ ਨੇ ਆਈ. ਟੀ. ਪੀ. ਐਫ. ਵਿਸ਼ਵ ਕੱਪ ’ਚ ਕਾਂਸੀ ਦਾ ਤਗ਼ਮਾ ਜਿੱਤਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।