17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਾਬਾਲਗ ਲੜਕੀਆਂ ਨੂੰ ਭਜਾਇਆ, ਮਾਮਲਾ ਦਰਜ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)— ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ 2 ਨੌਜਵਾਨਾਂ ਖਿਲਾਫ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 16 ਸਾਲ 10 ਮਹੀਨੇ ਹੈ ਅਤੇ ਉਹ ਨਾਬਾਲਗ ਹੈ।

ਅਜੀਤ ਡੈਸਕ 17-11-2026
ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)— ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ 2 ਨੌਜਵਾਨਾਂ ਖਿਲਾਫ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 16 ਸਾਲ 10 ਮਹੀਨੇ ਹੈ ਅਤੇ ਉਹ ਨਾਬਾਲਗ ਹੈ। 9 ਅਕਤੂਬਰ ਨੂੰ ਉਹ ਸ਼ਾਮ ਸਮੇਂ ਰੋਟੀ ਖਾ ਕੇ ਸੌਂ ਗਏ ਅਤੇ ਜਦੋਂ ਅਗਲੇ ਦਿਨ ਉਠੇ ਤਾਂ ਦੇਖਿਆ ਕਿ ਉਸ ਦੀ ਲੜਕੀ ਘਰ ਵਿਚ ਮੌਜੂਦ ਨਹੀਂ ਸੀ। ਉਸਦੀ ਲੜਕੀ ਨੂੰ ਰਾਜਵਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਬਾਗੜੀਆਂ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਥਾਣਾ ਸਦਰ ਪੁਲਿਸ ਨੇ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇ ਉਹ ਨਾਬਾਲਗ ਹੈ ਨੂੰ ਵਰਗਲਾ ਕੇ ਜਸ਼ਨ ਸਿੰਘ ਉਰਫ ਕਾਲੀ ਪੁੱਤਰ ਨਾਨਕ ਸਿੰਘ ਵਾਸੀ ਰਸੂਲਪੁਰ ਸਰਾਏ ਅਮਾਨਤ ਖਾਂ ਕਿਧਰੇ ਲੈ ਗਿਆ ਹੈ। ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮਾਤਾ ਬਲਬੀਰ ਕੌਰ ਦਾ ਅੰਗੀਠਾ ਸਾਂਭਿਆ ਅਤੇ ਅਸਥੀਆ ਜਲ ਪਰਵਾਹ ਕੀਤੀਆਂ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਚ ਜਲਦ ਹੀ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ - ਭਗਵੰਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।