17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਨ ਸਭਾ ਚੋਣਾਂ ਲੜਨ ਸੰਬੰਧੀ ਪਾਰਟੀ ਲੀਡਰਸ਼ਿਪ ਨੂੰ ਕੀਤਾ ਜਾਵੇਗਾ ਲਾਮਬੰਦ - ਕਾ. ਸੋਹਲ, ਗੰਡੀਵਿੰਡ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ 1 ਦਸੰਬਰ ਤੋਂ 3 ਦਸੰਬਰ ਤੱਕ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸੰਬੰਧੀ 17 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਭਵਨ ਵਿਖੇ ਰੱਖੀ ਗਈ ਹੈ। ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ.

ਗੁਰਪ੍ਰੀਤ ਸਿੰਘ ਗੰਡੀਿਵੰਡ ਅਤੇ ਦਵਿੰਦਰ ਸੋਹਲ 17-11-2026
ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ 1 ਦਸੰਬਰ ਤੋਂ 3 ਦਸੰਬਰ ਤੱਕ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸੰਬੰਧੀ 17 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਭਵਨ ਵਿਖੇ ਰੱਖੀ ਗਈ ਹੈ। ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਸੋਹਲ ਅਤੇ ਖਜ਼ਾਨਚੀ ਕਾ. ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਜੇਲ੍ਹ ਭਰੋ ਅੰਦੋਲਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਵਿਚ ਪੂਰੀ ਮਜ਼ਬੂਤੀ ਨਾਲ ਹਿੱਸਾ ਲੈਣ ਲਈ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਕੇਡਰ ਨੂੰ ਲਾਮਬੰਦ ਕਰਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਵਿਚੋਂ ਦੋ ਸੀਟਾਂ ਲੜਨ ਲਈ ਸਾਫ-ਸੁਥਰੇ ਅਕਸ ਵਾਲੇ ਇਮਾਨਦਾਰ ਆਗੂਆਂ ਨੂੰ ਉਮੀਦਵਾਰ ਬਣਾਉਣ ਬਾਰੇ ਵੀ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ। ਕਮਿਊਨਿਸਟ ਆਗੂਆਂ ਨੇ ਦੱਸਿਆ ਕਿ ਇਸ ਬਹੁਤ ਹੀ ਮਹੱਤਵਪੂਰਨ ਮੀਟਿੰਗ ਵਿਚ ਹਿੱਸਾ ਲੈਣ ਵਾਲੀ ਜ਼ਿਲ੍ਹੇ ਦੀ ਲੀਡਰਸ਼ਿਪ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸਾਬਕਾ ਕੌਮੀ ਕੌਂਸਲ ਮੈਂਬਰ ਕਾ. ਹਰਭਜਨ ਸਿੰਘ ਅਤੇ ਸੂਬਾ ਸਕੱਤਰੇਤ ਦੇ ਮੈਂਬਰ ਕਾ. ਪਿ੍ਥੀਪਾਲ ਸਿੰਘ ਮਾੜੀਮੇਘਾ ਉਚੇਚੇ ਤੌਰ ’ਤੇ ਪਹੁੰਚਣਗੇ । ਆਗੂਆਂ ਨੇ ਸਮੁੱਚੀ ਲੀਡਰਸ਼ਿਪ ਨੂੰ ਹਰ ਹੀਲੇ ਸਮੇਂ ਸਿਰ ਮੀਟਿੰਗ ਅਟੈਂਡ ਕਰਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵਿੱਢੀਆਂ ਸਰਗਰਮੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।