17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

2027 ਦੀਆਂ ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਦੇ ਮੁੱਦਿਆਂ ਸੰਬੰਧੀ ਮੁੱਖ ਸਕੱਤਰ ਪੰਜਾਬ ਨਾਲ ਸਿਕੰਦਰ ਸਿੰਘ ਸੰਧੂ ਦੀ ਮੁਲਾਕਾਤ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਸਿਕੰਦਰ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਹਲਕਾ ਖਡੂਰ ਸਾਹਿਬ ਦੀ ਸਿਆਸੀ ਸਥਿਤੀ, ਲੋਕਾਂ ਦੀਆਂ ਉਮੀਦਾਂ ਅਤੇ ਇਲਾਕੇ ਦੇ ਅਹਿਮ ਮੁੱਦਿਆਂ ਬਾਰੇ ਵਿਸਥਾਰਪੂਰਵਕ ਵਿਚਾਰ - ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਦੀ ਵਿਲੱਖਣ ਇਤਿਹਾਸਕ ਅਤੇ ਪੰਥਕ ਪਛਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖੇਤਰ ਦੇ ਲੋਕਾਂ ਦੀਆਂ ਭਾਵਨਾਵਾਂ, ਸਥਾਨਕ ਲੋੜਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਭਵਿੱਖ ਦੀ ਯੋਜਨਾਬੰਦੀ ਵਿਚ ਵਿਸ਼ੇਸ਼ ਤਰਜੀਹ ਮਿਲਣੀ ਚਾਹੀਦੀ ਹੈ।

ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ ਮੌਕੇ ਸਿਕੰਦਰ ਸਿੰਘ ਸੰਧੂ। ਅਜੀਤ ਤਸਵੀਰ 17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਸਿਕੰਦਰ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਹਲਕਾ ਖਡੂਰ ਸਾਹਿਬ ਦੀ ਸਿਆਸੀ ਸਥਿਤੀ, ਲੋਕਾਂ ਦੀਆਂ ਉਮੀਦਾਂ ਅਤੇ ਇਲਾਕੇ ਦੇ ਅਹਿਮ ਮੁੱਦਿਆਂ ਬਾਰੇ ਵਿਸਥਾਰਪੂਰਵਕ ਵਿਚਾਰ - ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਦੀ ਵਿਲੱਖਣ ਇਤਿਹਾਸਕ ਅਤੇ ਪੰਥਕ ਪਛਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖੇਤਰ ਦੇ ਲੋਕਾਂ ਦੀਆਂ ਭਾਵਨਾਵਾਂ, ਸਥਾਨਕ ਲੋੜਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਭਵਿੱਖ ਦੀ ਯੋਜਨਾਬੰਦੀ ਵਿਚ ਵਿਸ਼ੇਸ਼ ਤਰਜੀਹ ਮਿਲਣੀ ਚਾਹੀਦੀ ਹੈ। ਮੁਲਾਕਾਤ ਦੌਰਾਨ ਹਲਕੇ ਵਿਚ ਸਿੱਖਿਆ ਦੇ ਪਸਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਸਿਹਤ ਸਹੂਲਤਾਂ, ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਅਤੇ ਐਨ.ਆਰ.ਆਈ. ਭਾਈਚਾਰੇ ਦੇ ਸਹਿਯੋਗ ਨਾਲ ਵਿਕਾਸ ਪ੍ਰੋਜੈਕਟਾਂ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਹੋਈ। ਸਿਕੰਦਰ ਸਿੰਘ ਸੰਧੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਢੁੱਕਵੇਂ ਮੰਚ ’ਤੇ ਉਠਾਉਣਾ ਮਹੱਤਵਪੂਰਨ ਹੈ। ਉਨ੍ਹਾਂ ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਇਲਾਕੇ ਦੀਆਂ ਤਰਜੀਹਾਂ ਅਤੇ ਵਿਕਾਸ ਨਾਲ ਜੁੜੇ ਸੁਝਾਅ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੀ ਪਛਾਣ ਸਿਰਫ਼ ਇਕ ਵਿਧਾਨ ਸਭਾ ਹਲਕੇ ਵਜੋਂ ਨਹੀਂ, ਸਗੋਂ ਪੰਜਾਬ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਦੇ ਅਹਿਮ ਕੇਂਦਰ ਵਜੋਂ ਵੀ ਹੈ। ਇਸ ਲਈ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਭਵਿੱਖ ਦੀਆਂ ਯੋਜਨਾਵਾਂ ਵਿਚ ਉਚਿਤ ਸਥਾਨ ਮਿਲਣਾ ਚਾਹੀਦਾ ਹੈ।
ਪਿਛਲੀ ਖ਼ਬਰ ‘ਆਪ’ 2027 ਦੀਆਂ ਚੋਣਾਂ ਵਿਚ ਨਾਗਰਿਕ-ਕੇਂਦ੍ਰਿਤ ਮੁਹਿੰਮ ’ਤੇ ਧਿਆਨ ਕੇਂਦਰਿਤ ਕਰੇਗੀ - ਭਗਵੰਤ ਮਾਨ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।