17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

‘ਆਪ’ 2027 ਦੀਆਂ ਚੋਣਾਂ ਵਿਚ ਨਾਗਰਿਕ-ਕੇਂਦ੍ਰਿਤ ਮੁਹਿੰਮ ’ਤੇ ਧਿਆਨ ਕੇਂਦਰਿਤ ਕਰੇਗੀ - ਭਗਵੰਤ ਮਾਨ

ਪੱਟੀ, 16 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਲੋਕ ਮਿਲਣੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਰਾਜਨੀਤਿਕ ਵਿਵਾਦਾਂ ਦੀ ਬਜਾਇ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਅਧਾਰ ’ਤੇ ਲੜੀਆਂ ਜਾਣਗੀਆਂ। ‘ਆਪ’ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਅਤੇ 14 ਹਜ਼ਾਰ ਕਿਲੋਮੀਟਰ ਜ਼ਮੀਨੀ ਪਾਈਪਲਾਈਨਾਂ ਵਿਛਾਈਆਂ ਗਈਆਂ, ਜਦੋਂਕਿ ਸਰਕਾਰ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈ.

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਟੇਜ ’ਤੇ ਬੈਠੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਅਤੇ ਵਿਧਾਇਕ ਸਰਵਨ ਸਿੰਘ ਧੁੰਨ। ਤਸਵੀਰ: ਕੁਲਵਿੰਦਰਪਾਲ ਸਿੰਘ ਕਾਲੇਕੇ 17-11-2026
ਪੱਟੀ, 16 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਲੋਕ ਮਿਲਣੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਰਾਜਨੀਤਿਕ ਵਿਵਾਦਾਂ ਦੀ ਬਜਾਇ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਅਧਾਰ ’ਤੇ ਲੜੀਆਂ ਜਾਣਗੀਆਂ। ‘ਆਪ’ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਅਤੇ 14 ਹਜ਼ਾਰ ਕਿਲੋਮੀਟਰ ਜ਼ਮੀਨੀ ਪਾਈਪਲਾਈਨਾਂ ਵਿਛਾਈਆਂ ਗਈਆਂ, ਜਦੋਂਕਿ ਸਰਕਾਰ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈ.ਏ.ਐਸ. ਅਤੇ ਆਈ.ਪੀ.ਐਸ. ਅਫਸਰ ਬਣਨ ਵਿਚ ਮਦਦ ਕਰਨ ਲਈ ਮੁਫ਼ਤ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਵਾਦਾਂ ਅਤੇ ਬਿਆਨਾਂ ਤੋਂ ਪਰੇ ਜਾ ਕੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ’ਤੇ ਧਿਆਨ ਕੇਂਦਰਿਤ ਕਰਨ ਦਾ ਸਮਾਂ ਆ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ, ਵਿਧਾਇਕ ਸਰਵਣ ਸਿੰਘ ਧੁੰਨ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਅੰਗਦ ਸਿੰਘ ਸੋਹਲ, ਚੇਅ. ਗੁਰਵਿੰਦਰ ਸਿੰਘ ਬਹਿੜਵਾਲ, ਚੇਅ. ਗੁਰਸੇਵਕ ਪਾਲ ਸਿੰਘ ਝੰਡੇਰ, ਸਾਬਕਾ ਚੇਅ. ਸੁਖਰਾਜ ਸਿੰਘ ਕਿਰਤੋਵਾਲ, ਚੇਅ. ਗੁਰਵੰਤ ਸਿੰਘ ਜੋਤੀਸ਼ਾਹ, ਚੇਅ. ਜਗਦੀਸ਼ ਸਿੰਘ ਢੋਟੀਆਂ, ਸਰਪੰਚ ਅਵਤਾਰ ਸਿੰਘ ਸਭਰਾ, ਰਣਜੀਤ ਸਿੰਘ ਰਾਣਾ, ਕੌਂਸਲਰ ਕਵਲਪ੍ਰੀਤ ਸਿੰਘ ਗਿੱਲ, ਕੌਂਸਲਰ ਰਾਜਪ੍ਰੀਤ ਸਿੰਘ ਸੱਗੂ, ਕੌਂਸਲਰ ਸੁਖਨਿੰਦਰ ਸਿੰਘ ਸੇਖੋਂ, ਬਲਾਕ ਪ੍ਰਧਾਨ ਵਿਨੋਦ ਖੰਨਾ, ਬਾਬਾ ਬਲਜਿੰਦਰ ਸਿੰਘ ਚੂਸਲੇਵੜ, ਦਿਵਿਆਸੂ ਤੇਜੀ, ਸਰਪੰਚ ਸਰਵਣ ਸਿੰਘ ਭੱਗੂਪੁਰ, ਕੁਲਬੀਰ ਸਿੰਘ ਸੰਧੂ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ, ਸਰਪੰਚ ਗੁਰਵਿੰਦਰ ਸਿੰਘ ਬੁਰਜ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਵਰੁਣ ਕੁਮਾਰ, ਰਮਨ ਸਹਿਗਲ, ਮੋਹਿਤ ਅਰੋੜਾ, ਇੰਦਰਜੀਤ ਸਿੰਘ ਲਾਡਾ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਨੂੰ ਜਨਰਲਾਈਜ਼ ਕਰਕੇ ਸਮੁੱਚੇ ਬਾਰਡਰ ਕੇਡਰ ਨੂੰ ਲਾਭ ਦਿੱਤਾ ਜਾਵੇ - ਮਾ. ਕੇਡਰ ਯੂਨੀਅਨ ਪੰਜਾਬ ਅਗਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਦੇ ਮੁੱਦਿਆਂ ਸੰਬੰਧੀ ਮੁੱਖ ਸਕੱਤਰ ਪੰਜਾਬ ਨਾਲ ਸਿਕੰਦਰ ਸਿੰਘ ਸੰਧੂ ਦੀ ਮੁਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।