18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਕਰਨਗੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ - ਰਾਜਬੀਰ ਭੁੱਲਰ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸੂਬੇ ਭਰ ਵਿਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅੱਜ 18 ਨਵੰਬਰ ਨੂੰ ਦੁਪਹਿਰ 1:30 ਵਜੇ ਸਤਿਕਾਰ ਪੈਲੇਸ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ, ਬਲਾਕ ਪ੍ਰਧਾਨ ਸਾਹਿਬਾਨ, ਬੀ.

ਰਾਜਬੀਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ 18-11-2026
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸੂਬੇ ਭਰ ਵਿਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅੱਜ 18 ਨਵੰਬਰ ਨੂੰ ਦੁਪਹਿਰ 1:30 ਵਜੇ ਸਤਿਕਾਰ ਪੈਲੇਸ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ, ਬਲਾਕ ਪ੍ਰਧਾਨ ਸਾਹਿਬਾਨ, ਬੀ.ਐੱਲ.ਏ., ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵੱਧ ਰਿਹਾ ਪਿਆਰ, ਵਿਸ਼ਵਾਸ ਅਤੇ ਸਮਰਥਨ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰ ਰਿਹਾ ਹੈ। ਸੂਬੇ ਦੇ ਲੋਕ ਪੰਜਾਬ ਵਿਚ ਇਕ ਮਜ਼ਬੂਤ ਅਤੇ ਲੋਕ-ਪੱਖੀ ਸਰਕਾਰ ਦੇਖਣਾ ਚਾਹੁੰਦੇ ਹਨ। ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਵਲੋਂ ਮਿਲ ਰਿਹਾ ਹੁੰਗਾਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਮਜ਼ਬੂਤ ਸਥਿਤੀ ਦਾ ਸੰਕੇਤ ਹੈ। ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬੂਥ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨਾ, ਬੀ.ਐੱਲ.ਏ. ਦੀ ਭੂਮਿਕਾ ਨੂੰ ਮਜ਼ਬੂਤ ਕਰਨਾ, ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਇਨ੍ਹਾਂ ਤਿਆਰੀਆਂ ਦਾ ਮੁੱਖ ਹਿੱਸਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭੁੱਲਰ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਹਿੰਦ-ਪਾਕਿ ਸਰਹੱਦ ਨੇੜਿਓਂ ਡਰੋਨ ਤੇ ਸ਼ੱਕੀ ਪੈਕੇਟ ਬਰਾਮਦ ਅਗਲੀ ਖ਼ਬਰ ਡੀ.ਆਈ.ਜੀ. ਸਨੇਹਦੀਪ ਸ਼ਰਮਾ ਦੀ ਅਗਵਾਈ ’ਚ ‘ਆਪ੍ਰੇਸ਼ਨ ਪ੍ਰਵਾਹ ਅਤੇ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।