19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਵੀਪ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਮੁਕਾਬਲੇ

ਤਰਨ ਤਾਰਨ 18 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਤਰਨ ਤਾਰਨ ਵਿਖੇ ਸਵੀਪ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਮੁਕਾਬਲੇ ਯਾਦਗਾਰੀ ਹੋ ਨਿੱਬੜੇ ।

ਅਜੀਤ ਡੈਸਕ 19-11-2026
ਤਰਨ ਤਾਰਨ 18 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਤਰਨ ਤਾਰਨ ਵਿਖੇ ਸਵੀਪ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਮੁਕਾਬਲੇ ਯਾਦਗਾਰੀ ਹੋ ਨਿੱਬੜੇ । ਇਨ੍ਹਾਂ ਮੁਕਾਬਲਿਆਂ ਵਿਚ ਹਲਕਾ ਪੱਧਰ ’ਤੇ ਜੇਤੂ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਵਲੋਂ ਸਾਂਝੀ ਕੀਤੀ ਗਈ। ਹਲਕਾ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਤੋਂ ਜਿੱਤ ਕੇ ਆਏ ਇਨ੍ਹਾਂ ਵਿਦਿਆਰਥੀਆਂ ਨੇ ਕੁਇਜ਼ ਅਤੇ ਲੇਖ ਮੁਕਾਬਲਿਆਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਇਨ੍ਹਾਂ ਕੁਇਜ਼ ਅਤੇ ਲੇਖ ਮੁਕਾਬਲਿਆਂ ਵਿਚ 10-10 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਕੁਇਜ਼ ਦੇ ਮੁਕਾਬਲਿਆਂ ਵਿਚ ਹਰਅਸ਼ਮੀਤ ਕੌਰ, ਅਰਮਾਨਪ੍ਰੀਤ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ, ਹਰਮਨਪ੍ਰੀਤ ਕੌਰ ਨੇ ਦੂਸਰਾ, ਅਵਰੀਨ ਕੌਰ, ਸ਼ੁਭਦੀਪ ਕੌਰ ਨੇ ਤੀਸਰਾ, ਅਕਾਂਕਸ਼ਾ, ਰਮਨਪ੍ਰੀਤ ਕੌਰ ਨੇ ਚੌਥਾ ਅਤੇ ਅਨਮੋਲਪ੍ਰੀਤ ਸਿੰਘ, ਗੁਰਸ਼ੇਰ ਸਿੰਘ ਨੇ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਵਿਚ ਵਿਦਿਆਰਥੀ ਮਹਿਕਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ ਪਹਿਲਾ, ਸੁਖਮਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਦੂਸਰਾ, ਪ੍ਰੀਸ਼ਾ ਪੁੱਤਰੀ ਸੁਰਿੰਦਰ ਕੁਮਾਰ ਨੇ ਤੀਸਰਾ, ਨਿਮਰਤ ਕੌਰ ਪੁੱਤਰੀ ਸਰਬਦਿਆਲ ਸਿੰਘ ਨੇ ਚੌਥਾ, ਪ੍ਰਭਨੂਰ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ ਪੰਜਵਾਂ, ਸੁਨੇਹਾ ਸ਼ਰਮਾ ਪੁੱਤਰੀ ਸਰਵਣ ਕੁਮਾਰ ਨੇ ਛੇਵਾਂ, ਪਲਕ ਪੁੱਤਰੀ ਸੁਨੀਲ ਕੁਮਾਰ ਨੇ ਸੱਤਵਾਂ, ਸਲੇਮੀ ਪੁੱਤਰੀ ਹਰਦੀਪ ਮਸੀਹ ਨੇ ਅੱਠਵਾਂ, ਪਲਕਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ ਨੌਵਾਂ ਅਤੇ ਆਜ਼ਾਦਵਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਨੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿਚ ਜਿੱਥੇ ਜਾਗਰੂਕਤਾ ਵੱਧਦੀ ਹੈ, ਉੱਥੇ ਹੀ ਵਿਦਿਆਰਥੀ ਸਮਾਜ ਵਿਚ ਉੱਚੀ ਅਤੇ ਬੁਲੰਦ ਸੋਚ ਦਾ ਧਾਰਨੀ ਬਣਦਾ ਹੈ।
ਪਿਛਲੀ ਖ਼ਬਰ ਸ਼ਹੀਦ ਭਾਈ ਬਲਜਿੰਦਰ ਸਿੰਘ , ਸੁਖਦੇਵ ਸਿੰਘ ਅਤੇ ਬਾਪੂ ਸੁਲੱਖਣ ਸਿੰਘ ਦੀ ਯਾਦ ’ ਚ ਧਾਰਮਿਕ ਸਮਾਗਮ ਅਗਲੀ ਖ਼ਬਰ ਸਾਬਕਾ ਸਰਪੰਚ ਕਵਲਜੀਤ ਸਿੰਘ ਠੱਟਾ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।