18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਅਕਤੀ ਨਾਲ ਕੁੱਟਮਾਰ ਅਤੇ ਸਕੂਟਰੀ ਨੂੰ ਅੱਗ ਲਗਾਉਣ ’ ਤੇ ਮਾਮਲਾ ਦਰਜ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)— ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ, ਘਰ ਦੇ ਸਾਮਾਨ ਦੀ ਭੰਨਤੋੜ ਕਰਨ ਅਤੇ ਸਕੂਟਰੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ 2 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਸਮਸ਼ੇਰ ਸਿੰਘ ਵਾਸੀ ਸੰਘੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਉਸ ਸਮੇਂ ਹਰਪਾਲ ਸਿੰਘ ਪੁੱਤਰ ਤੋਤੇ ਵਾਸੀ ਸੰਘੇ, ਮੋਹਲੀ ਵਾਸੀ ਪੰਡੋਰੀ ਗੋਲਾ ਤੋਂ ਇਲਾਵਾ 6 ਅਣਪਛਾਤੇ ਵਿਅਕਤੀ ਦਾਖਲ ਹੋਏ ਅਤੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਕੀਤਾ ਅਤੇ ਘਰ ਦੇ ਸਮਾਨ ਦੀ ਭੰਨਤੋੜ ਕੀਤੀ।

ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)— ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ, ਘਰ ਦੇ ਸਾਮਾਨ ਦੀ ਭੰਨਤੋੜ ਕਰਨ ਅਤੇ ਸਕੂਟਰੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ 2 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਸਮਸ਼ੇਰ ਸਿੰਘ ਵਾਸੀ ਸੰਘੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਉਸ ਸਮੇਂ ਹਰਪਾਲ ਸਿੰਘ ਪੁੱਤਰ ਤੋਤੇ ਵਾਸੀ ਸੰਘੇ, ਮੋਹਲੀ ਵਾਸੀ ਪੰਡੋਰੀ ਗੋਲਾ ਤੋਂ ਇਲਾਵਾ 6 ਅਣਪਛਾਤੇ ਵਿਅਕਤੀ ਦਾਖਲ ਹੋਏ ਅਤੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਕੀਤਾ ਅਤੇ ਘਰ ਦੇ ਸਮਾਨ ਦੀ ਭੰਨਤੋੜ ਕੀਤੀ। ਉਸਦੀ ਸਕੂਟਰੀ ਨੂੰ ਅੱਗ ਲਗਾ ਦਿੱਤੀ। ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦਾ ਹਰਪਾਲ ਸਿੰਘ ਗੁਆਂਢੀ ਹੈ ਅਤੇ ਉਹ ਉਸ ਨੂੰ ਨਸ਼ਾ ਵੇਚਣ ਲਈ ਕਹਿੰਦਾ ਹੈ ਅਤੇ ਉਹ ਉਸ ਨੂੰ ਮਨਾਂ ਕਰਦਾ ਸੀ। ਜਾਂਚ ਅਧਿਕਾਰੀ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਅੱਜ ਤੋਂ ਅਗਲੀ ਖ਼ਬਰ ਵੋਟਾਂ ਮੰਗਣ ਆਉਣ ਵਾਲੇ ਆਗੂਆਂ ਤੋਂ ਪਿਛਲੇ ਸਾਢੇ ਚਾਰ ਸਾਲਾਂ ਦਾ ਲੋਕ ਹਿਸਾਬ ਮੰਗਣ- ਅਕਸ਼ੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।