19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਸਭਰਾਂ ਦੀ ਲੋਕ ਮਿਲਣੀ ਮੌਕੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਮੁੱਖ ਮੰਤਰੀ ਦਾ ਭਰਵਾਂ ਸਵਾਗਤ

ਨੌਸ਼ਹਿਰਾ ਪਨੂੰਆ, 19 ਨਵੰਬਰ (ਦੀਪਕ ਮੈਣੀ)– ਵਿਧਾਨ ਸਭਾ ਹਲਕਾ ਪੱਟੀ ਦੇ ਸਭ ਤੋਂ ਵੱਡੇ ਪਿੰਡ ਸਭਰਾਂ ਵਿਖੇ ਆਮ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਕਰਵਾਈ ਗਈ ਲੋਕ ਮਿਲਣੀ ਵਿਚ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਜ਼ਿਲ੍ਹਾ ਟ੍ਰਡੇਰਜ਼ ਕਮਿਸ਼ਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਫੁੱਲਾਂ ਦਾ ਗੁਲਦਸਤਾ ਅਤੇ ਸਿਰਪਾਉ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਗੱਲਬਾਤ ਕਰਦਿਆਂ ਜ਼ਿਲਾ ਟ੍ਰਡੇਰਜ਼ ਕਮਿਸ਼ਨ ਤਰਨਤਾਰਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਦੱਸਿਆ ਕਿ ਲੋਕ ਮਿਲਣੀ ਮੌਕੇ ਕੁਝ ਸਮਾਂ ਉਨ੍ਹਾਂ ਤੇ ਮੁੱਖ ਮੰਤਰੀ ਵਿਚਕਾਰ ਹਲਕੇ ਦੀ ਮੌਜੂਦਾ ਸਥਿਤੀ ਦੇ ਕੁਝ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਵੀ ਹੋਇਆ।

ਪਿੰਡ ਸਭਰਾਂ ਵਿਖੇ ਕਰਵਾਈ ਗਈ ਲੋਕ ਮਿਲਣ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਦੇ ਪੁਹੰਚਣ ਮੌਕੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਫੁੱਲਾਂ ਦਾ ਗੁਲਦਸਤਾ ਤੇ ਸਿਰੋਪਾਉ ਪਾ ਕੇ ਸਵਾਗਤ ਕਰਦੇ ਹੋਏ। ਤਸਵੀਰ–ਮੈਣੀ 20-11-2026
ਨੌਸ਼ਹਿਰਾ ਪਨੂੰਆ, 19 ਨਵੰਬਰ (ਦੀਪਕ ਮੈਣੀ)– ਵਿਧਾਨ ਸਭਾ ਹਲਕਾ ਪੱਟੀ ਦੇ ਸਭ ਤੋਂ ਵੱਡੇ ਪਿੰਡ ਸਭਰਾਂ ਵਿਖੇ ਆਮ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਕਰਵਾਈ ਗਈ ਲੋਕ ਮਿਲਣੀ ਵਿਚ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਜ਼ਿਲ੍ਹਾ ਟ੍ਰਡੇਰਜ਼ ਕਮਿਸ਼ਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਫੁੱਲਾਂ ਦਾ ਗੁਲਦਸਤਾ ਅਤੇ ਸਿਰਪਾਉ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਗੱਲਬਾਤ ਕਰਦਿਆਂ ਜ਼ਿਲਾ ਟ੍ਰਡੇਰਜ਼ ਕਮਿਸ਼ਨ ਤਰਨਤਾਰਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਦੱਸਿਆ ਕਿ ਲੋਕ ਮਿਲਣੀ ਮੌਕੇ ਕੁਝ ਸਮਾਂ ਉਨ੍ਹਾਂ ਤੇ ਮੁੱਖ ਮੰਤਰੀ ਵਿਚਕਾਰ ਹਲਕੇ ਦੀ ਮੌਜੂਦਾ ਸਥਿਤੀ ਦੇ ਕੁਝ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਵੀ ਹੋਇਆ। ਮੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਭਗਵੰਤ ਸਿੰਘ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸਾਲ 2027 ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਭਾਰੀ ਬੁਹਮੱਤ ਨਾਲ ਜਿਤਾਉਣ ਲਈ ਉਹ ਤੇ ਉਨ੍ਹਾਂ ਦੀ ਟੀਮ ਪੂਰੀ ਲਗਨ ਨਾਲ ਮਿਹਨਤ ਕਰਨਗੇ। ਪਿੰਡ ਸਭਰਾਂ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਵਲੋਂ 51 ਲੱਖ ਰੁਪਏ ਦਾ ਚੈੱਕ ਦੇਣ ਤੇ ਮੈਡੀਕਲ ਕਾਲਜ ਬਣਾਉਣ ਦੇ ਐਲਾਨ ਕਰਨ ਤੇ ਚੇਅਰਮੈਨ ਮੈਣੀ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲਾ ਪ੍ਰਧਾਨ ਅੰਗਦ ਸੋਹਲ, ਵਿਧਾਇਕ ਸਰਵਣ ਸਿੰਘ ਧੁੰਨ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅ. ਗੁਰਦੇਵ ਸਿੰਘ ਲਖਣਾ, ਜ਼ਿਲਾ ਪ੍ਰੀਸ਼ਦ ਮੈਂਬਰ ਸੇਵਕਪਾਲ ਸਿੰਘ, ਸਰਪੰਚ ਅਵਤਾਰ ਸਿੰਘ ਸਭਰਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ, ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹਣਾ ਚਾਹੀਦਾ ਹੈ - ਵਿਧਾਇਕ ਧੁੰਨ ਅਗਲੀ ਖ਼ਬਰ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।