19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੀਨੀਅਰ ਮਹਿਲਾ ਅਕਾਲੀ ਆਗੂ ਡਾ. ਜਸਵਿੰਦਰ ਕੌਰ ਸੋਹਲ ਭਾਜਪਾ ਵਿਚ ਹੋਏ ਸ਼ਾਮਿਲ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ, ਬੁਲਾਰਾ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਡਾ. ਜਸਵਿੰਦਰ ਕੌਰ ਸੋਹਲ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ।

ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ, ਬੁਲਾਰਾ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਡਾ. ਜਸਵਿੰਦਰ ਕੌਰ ਸੋਹਲ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਪ੍ਰਧਾਨ ਡਾ: ਜਸਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਕਈ ਭਾਜਪਾ ਆਗੂ ਵੀ ਹਾਜ਼ਰ ਸਨ। ਇਥੇ ਜ਼ਿਕਰਯੋਗ ਹੈ ਕਿ ਡਾ: ਸੋਹਲ ਪਿਛਲੇ ਕਈ ਮਹੀਨਿਆਂ ਤੋਂ ਹਲਕਾ ਅੰਮ੍ਰਿਤਸਰ ਪੂਰਬੀ ਵਿਚ ਕਾਫ਼ੀ ਸਰਗਰਮ ਸਨ ਤੇ ਇਥੋਂ ਅਕਾਲੀ ਦਲ ਵਲੋਂ ਪਾਰਟੀ ਟਿਕਟ ਦੇ ਚਾਹਵਾਨ ਸਨ। ਹੁਣ ਭਾਜਪਾ ਵਲੋਂ ਉਨ੍ਹਾਂ ਨੂੰ ਇਸ ਹਲਕੇ ਤੋਂ ਪਾਰਟੀ ਟਿਕਟ ਦਿੱਤੀ ਜਾਵੇਗੀ ਜਾਂ ਪਾਰਟੀ ਵਿਚ ਕੋਈ ਅਹਿਮ ਅਹੁਦਾ ਦਿੱਤਾ ਜਾਵੇਗਾ, ਇਸ ਗੱਲ ਦਾ ਖ਼ੁਲਾਸਾ ਆਉਂਦੇ ਦਿਨਾਂ ਵਿਚ ਹੋਵੇਗਾ। ਫ਼ਿਲਹਾਲ ਸਰਗਰਮ ਮਹਿਲਾ ਆਗੂ ਦੇ ਪਾਰਟੀ ਛੱਡਣ ਨਾਲ ਅਕਾਲੀ ਦਲ ਬਾਦਲ ਨੂੰ ਗੁਰੂ ਨਗਰੀ ਵਿਚ ਵੱਡਾ ਘਾਟਾ ਪਿਆ ਹੈ।
ਪਿਛਲੀ ਖ਼ਬਰ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋਸ਼ਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦਾ ਅਹਿਮ ਫ਼ੈਸਲਾ ਅਗਲੀ ਖ਼ਬਰ 20ਵਾਂ ਪਾਈਟੈਕਸ ਅੰਮ੍ਰਿਤਸਰ ’ਚ 3 ਦਸੰਬਰ ਤੋਂ ਸ਼ੁਰੂ; ਵਿਸ਼ਾ ਹੋਵੇਗਾ ਸਾਂਝੀ ਵਿਰਾਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।