20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਲਾਕ ਤਰਨ ਤਾਰਨ ਪਰਾਪਰ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਵਿੱਦਿਅਕ ਮੁਕਾਬਲੇ

ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਐਵਾਰਡੀ ਦੀ ਯੋਗ ਅਗਵਾਈ ਹੇਠ ਬਲਾਕ ਤਰਨ ਤਾਰਨ ਪਰਾਪਰ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਬੀ.ਈ.ਈ.ਓ. ਸਰਬਜੀਤ ਸਿੰਘ। ਤਸਵੀਰ–ਲਵਲੀ 21-11-2026
ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਐਵਾਰਡੀ ਦੀ ਯੋਗ ਅਗਵਾਈ ਹੇਠ ਬਲਾਕ ਤਰਨ ਤਾਰਨ ਪਰਾਪਰ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ, ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਪੜ੍ਹਾਈ ਪ੍ਰਤੀ ਰੁਚੀ ਵਧਾਉਣਾ ਸੀ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿਦਿਅਕ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੌਕੇ ਪ੍ਰਦਾਨ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੰਚ ਦਾ ਸੰਚਾਲਨ ਗੁਰਸਾਹਿਬ ਸਿੰਘ ਵਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਨੂਪ ਮੈਣੀ, ਸੀ.ਐਚ.ਟੀ. ਨੀਰਜ ਸੇਠੀ, ਮੇਹਰਪਾਲ ਸਿੰਘ, ਮੈਡਮ ਸ਼ਰਮੀਲੀ, ਅਰਵਿੰਦਰ ਕੌਰ, ਗੁਰਬੀਰ ਕੌਰ, ਕਵਲਜੀਤ ਕੌਰ , ਸਤਨਾਮ ਸਿੰਘ, ਗੁਰਬਰਿੰਦਰ ਸਿੰਘ, ਐਚ.ਟੀ. ਜਗਜੀਤ ਸਿੰਘ ਖਹਿਰਾ, ਮੈਡਮ ਰਜਨੀ, ਅਮਨਦੀਪ ਸਿੰਘ ਬੀ.ਆਰ.ਸੀ, ਰਾਜਨ ਦਾਵਰਾ, ਗੁਰਲਾਲ ਸਿੰਘ, ਅੰਜਲੀ ਸ਼ਰਮਾ, ਸ਼ੀਤਲ ਸ਼ਰਮਾ, ਪਰਮਿੰਦਰ ਕੌਰ, ਮਦਨ, ਸਿੰਬਲਪ੍ਰੀਤ ਸਿੰਘ ਸਹੋਤਾ ਤੋਂ ਇਲਾਵਾ ਕਈ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਅਤੇ ਮਹਾਰਾਣੀ ਜਿੰਦ ਕੌਰ ਟਰੱਸਟ ਵਲੋਂ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟ ਰਹੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।