21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਅਤੇ ਮਹਾਰਾਣੀ ਜਿੰਦ ਕੌਰ ਟਰੱਸਟ ਵਲੋਂ ਧਾਰਮਿਕ ਮੁਕਾਬਲੇ ਕਰਵਾਏ

ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)—ਮਹਾਰਾਣੀ ਜਿੰਦ ਕੌਰ ਟਰੱਸਟ ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਸਹਿਯੋਗ ਨਾਲ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨ ਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਤ ਰਵੀਦਾਸ ਜੀ ਦਾ 650 ਵਾਂ ਜਨਮ ਦਿਹਾੜਾ ਮਨਾਇਆ ਗਿਆ। ਜਿਸ ਵਿਚ ਸਹਿਜ ਪਾਠ ਦੇ ਭੋਗ ਪਾਏ ਗਏ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਵੀ ਹੋਇਆ।

ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)—ਮਹਾਰਾਣੀ ਜਿੰਦ ਕੌਰ ਟਰੱਸਟ ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਸਹਿਯੋਗ ਨਾਲ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨ ਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਤ ਰਵੀਦਾਸ ਜੀ ਦਾ 650 ਵਾਂ ਜਨਮ ਦਿਹਾੜਾ ਮਨਾਇਆ ਗਿਆ। ਜਿਸ ਵਿਚ ਸਹਿਜ ਪਾਠ ਦੇ ਭੋਗ ਪਾਏ ਗਏ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਵੀ ਹੋਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ। ਜਿਵੇਂ ਗੁਰਬਾਣੀ ਕੰਠ, ਕੀਰਤਨ, ਕਵਿਤਾ, ਕਵੀਸ਼ਰੀ ਪ੍ਰਸ਼ਨੋਤਰੀ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਨਗਦੀ ਅਤੇ ਸ਼ੀਲ਼ਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ ਵਰਦੀਪ ਕੌਰ ਨੂੰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਖੂਨਦਾਨ ਸੇਵਾ ਸੁਸਾਇਟੀ, ਸ੍ਰੀ ਗੁਰੂ ਨਾਨਕ ਲੇਵਾ ਸੁਸਾਇਟੀ ਨੌਸ਼ਹਿਰਾ ਪੰਨੂੰਆ, ਗੁਰਮਤਿ ਗਿਆਨ ਸਭਾ ਨਰਾਇਣਗੜ ਛੇਹਰਟਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ੰਸੀਪਲ, ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ। ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ, ਮੀਤ ਪ੍ਰਧਾਨ ਬਾਬਾ ਮੰਗਤ ਸਿੰਘ, ਜਨਰਲ ਸਕੱਤਰ ਭਾਈ ਰਵਿੰਦਰ ਸਿੰਘ ਆਨੰਦ, ਹਰਪ੍ਰੀਤ ਕੌਰ, ਭਾਈ ਜਸਵੰਤ ਸਿੰਘ, ਕੈਪਟਨ ਹੀਰਾ ਸਿੰਘ ਢੋਟੀਆਂ, ਭਾਈ ਤਰਸੇਮ ਸਿੰਘ ਢੋਟੀਆਂ, ਹਰਜਿੰਦਰ ਸਿੰਘ ਮਠਾੜੂ, ਲਖਵਿੰਦਰ ਸਿੰਘ, ਦਲਬੀਰ ਸਿੰਘ, ਨਵਰੂਪ ਸਿੰਘ ਡਾਲੇਕੇ, ਡਾ. ਤਰਸੇਮ ਸਿੰਘ ਮਾਹਲਾ ਸਾਬਕਾ ਪ੍ਰਧਾਨ ਭਲਾਈ ਬੋਰਡ, ਬਾਬਾ ਅਮਰ ਸਿੰਘ ਵੈਦ, ਮਨਜਿੰਦਰ ਸਿੰਘ, ਗੁਰਚਰਨ ਸਿੰਘ, ਬੀਬੀ ਹਰਪ੍ਰੀਤ ਕੌਰ, ਸੁਖਵੰਤ ਸਿੰਘ, ਬਾਬਾ ਨਿਸ਼ਾਨ ਸਿੰਘ, ਪਰਮਜੀਤ ਸਿੰਘ, ਮੰਗਲ ਸਿੰਘ ਸੰਧੂ, ਬੀਬੀ ਮਨਜੀਤ ਕੌਰ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਕੱਦਗਿੱਲ, ਭਾਈ ਹਰਪਿੰਦਰ ਸਿੰਘ, ਕਥਾਵਾਚਕ ਭਾਈ ਲਖਮੀਰ ਸਿੰਘ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ ਅਤੇ ਸਖਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਬਲਾਕ ਤਰਨ ਤਾਰਨ ਪਰਾਪਰ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਵਿੱਦਿਅਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।